You are currently viewing ਆਮ ਆਦਮੀ ਕਲੀਨਿਕਾਂ ਚ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਦਿੱਕਤ

ਆਮ ਆਦਮੀ ਕਲੀਨਿਕਾਂ ਚ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਦਿੱਕਤ

ਆਮ ਆਦਮੀ ਕਲੀਨਿਕਾਂ ਚ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਦਿੱਕਤ

44 ਆਮ ਆਦਮੀ ਕਲੀਨਿਕਾਂ ਤੋਂ ਨਵੰਬਰ 2024 ਤੱਕ 11,27,333 ਲੋੜਵੰਦ ਮਰੀਜ਼ ਸਿਹਤ ਸੇਵਾਵਾਂ ਦਾ ਲੈ ਚੁੱਕੇ ਹਨ ਲਾਹਾ

ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ

ਬਠਿੰਡਾ, 9 ਦਸੰਬਰ : ਜ਼ਿਲੇ ਅੰਦਰ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ‘ਚ ਬਣਾਏ ਗਏ ਕੁੱਲ 44 ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੌਕੇ ਉਹਨਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਆਮ ਆਦਮੀ ਕਲੀਨਿਕਾਂ ਨਾਲ ਸੰਬੰਧਿਤ ਹੁਣ ਤੱਕ ਦੇ ਕੀਤੇ ਗਏ ਕਾਰਜਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਜ਼ੁਰਗ ਅਵਸਥਾ ਦੇ ਮਰੀਜ਼ ਦਾ ਪਹਿਲ ਦੇ ਅਧਾਰ ‘ਤੇ ਇਲਾਜ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ੍ਹ ਰਹੇ ਇਨ੍ਹਾਂ 44 ਆਮ ਆਦਮੀ ਕਲੀਨਿਕਾਂ ਤੋਂ ਨਵੰਬਰ 2024 ਤੱਕ 11,27,333 ਲੋੜਵੰਦ ਮਰੀਜ਼ ਸਿਹਤ ਸੇਵਾਵਾਂ ਦਾ ਲਾਹਾ ਲੈ ਚੁੱਕੇ ਹਨ। ਇਸ ਤੋਂ ਇਲਾਵਾ 3,04,531 ਲੈਬ ਟੈਸਟ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ। Ji