ਕਿਸਾਨਾਂ ਨੂੰ ਕਣਕ ਦੀ 99.54 ਫ਼ੀਸਦੀ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ
8,64,339 ਮੀਟਰਕ ਟਨ ਕਣਕ ਦੀ ਕੀਤੀ ਜਾ ਚੁੱਕੀ ਹੈ ਖਰੀਦ
ਬਠਿੰਡਾ, 13 ਮਈ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਖਰੀਦ ਕੀਤੀ ਗਈ ਕਣਕ ਦੀ 1738.15 ਕਰੋੜ ਰੁਪਏ (99.54 ਫ਼ੀਸਦੀ) ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਮਈ ਨੂੰ (ਸਿਰਫ਼ ਇੱਕ ਦਿਨ) 22,763 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 12 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8,64,339 ਮੀਟਰਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 8,64,339 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸ. ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਖਰੀਦੀ ਗਈ 8,64,339 ਮੀਟ੍ਰਿਕ ਟਨ ਕਣਕ ਵਿੱਚੋਂ ਪਨਗਰੇਨ ਵੱਲੋਂ 2,57,595 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,30,334 ਪਨਸਪ ਵੱਲੋਂ 2,11,839 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,28,032 ਤੇ ਵਪਾਰੀਆਂ ਵੱਲੋਂ 36,539 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।