By Admin
ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 18 ਮੌਤਾਂ, 439 ਨਵੇਂ ਕੇਸ ਆਏ ਤੇ 846 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬਠਿੰਡਾ, 23 ਮਈ : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 302926 ਸੈਂਪਲ ਲਏ ਗਏ। ਜਿਨਾਂ ਵਿਚੋਂ 36622 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 30276 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5550 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 796 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 18 ਦੀ ਮੌਤ, 439 ਨਵੇਂ ਕੇਸ ਆਏ ਤੇ 846 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਘਰ ਵਾਪਸ ਪਰਤ ਗਏ ਹਨ।