Latest news

By Admin

ਕੋਵਿਡ-19

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ  ਨੇ ਕਰੋਨਾ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ

ਅਪੀਲ, ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਇੰਨ-ਬਿੰਨ ਪਾਲਣਾ

ਬਠਿੰਡਾ, 8 ਮਈ : ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲ੍ਹਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਬੈਠਕ ਦੌਰਾਨ ਉਨਾਂ ਕੋਵਿਡ ਨਾਲ ਸਬੰਧਤ ਹੁਣ ਤੱਕ ਕੀਤੇ ਗਏ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿ ਰੋਜ਼ਾਨਾ ਕੀਤੀ ਜਾ ਰਹੀ ਵੈਕਸੀਨੇਸ਼ਨ, ਸੈਂਪਲਿੰਗ, ਆਕਸੀਜਨ ਗੈਸ ਅਤੇ ਲੈਵਲ 2 ਅਤੇ 3 ਦੇ ਬੈੱਡਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਸ. ਬਾਦਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਨਾ ਮੁਰਾਦ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਸੂਬਾ ਸਰਕਾਰ ਵਲੋਂ ਪੈਰ-ਪੈਰ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਡਾ ਨਿੱਜੀ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਹਦਾਇਤਾਂ ਜਾਰੀ ਕਰਦੀ ਹੈ ਉਹ ਸਾਡੀ ਹਿੱਤਾਂ ਦੀ ਲਈ ਹੀ ਜਾਰੀ ਕਰਦੀ ਹੈ।

ਵਿੱਤ ਮੰਤਰੀ ਸ. ਬਾਦਲ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਤਾਂ ਜੋ ਕਰੋਨਾ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕ ਕੇ ਜ਼ਿਲ੍ਹਾ ਵਾਸੀਆ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦਾ ਸਿਰਫ਼ ਪ੍ਰਹੇਜ਼ ਹੀ ਇਲਾਜ ਹੈ। ਉਨ੍ਹਾਂ ਕਿਹਾ ਕਿਹਾ ਹਮੇਸ਼ਾ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ, ਵਾਰ-ਵਾਰ ਸਾਬਣ ਨਾਲ ਹੱਥ ਧੋਏ ਜਾਣ ਅਤੇ ਸਰੀਰਕ ਦੂਰੀ ਬਰਕਰਾਰ ਰੱਖੀ ਜਾਵੇ ਤਾਂ ਜੋ ਅਸੀ ਇਸ ਮਹਾਂਮਾਰੀ ਤੋਂ ਛੁਟਕਾਰਾ ਪਾ ਸਕੀਏ।

ਵਿੱਤ ਮੰਤਰੀ ਨੇ ਜ਼ਿਲ੍ਹੇ ਦੇ ਵਾਸਿੰਦਿਆਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਖੰਘ, ਬੁਖ਼ਾਰ, ਖਾਂਸੀ, ਸਾਹ ਜਾਂ ਗਲੇ ਆਦਿ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਰਕਾਰੀ ਸਿਹਤ ਕੇਂਦਰਾਂ ਵਿੱਚ ਜਾ ਕੇ ਆਪਣੀ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਸੈਂਪਲਿੰਗ ਕਰਵਾਉਣ ਵਿੱਚ ਕੀਤੀ ਗਈ ਦੇਰੀ ਜ਼ਿਆਦਾ ਖਤਰਨਾਕ ਹੈ। ਇਸ ਲਈ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਰੋਨਾ ਸੈਂਪਲਿੰਗ ਕਰਵਾਉਣ ਵਿੱਚ ਕੋਈ ਵੀ ਢਿੱਲ-ਮੱਠ ਨਾ ਕੀਤੀ ਜਾਵੇ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਿਨਾਂ ਕਿਸੇ ਜ਼ਰੂਰੀ ਅਤੇ ਖ਼ਾਸ ਕੰਮ ਤੋਂ ਘਰੋਂ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ, ਸ਼੍ਰੀ ਅਸ਼ੋਕ ਪ੍ਰਧਾਨ, ਸ਼੍ਰੀ ਅਨਿੱਲ ਭੋਲਾ, ਸ਼੍ਰੀ ਦਾਰੇਵਜੀਤ ਠਾਕੁਰ, ਸ਼੍ਰੀ ਮੁਕੇਸ਼ ਕੁਮਾਰ, ਸ਼੍ਰੀ ਗੁਰਵਿੰਦਰ ਸ਼ਰਮਾ, ਸ਼੍ਰੀ ਮੁਨੀਸ਼, ਸ਼੍ਰੀ ਆਸੀਸ਼ ਬਾਂਸਲ ਅਤੇ ਸ਼੍ਰੀ ਆਸ਼ੀਸ਼ ਜਿੰਦਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *