10197 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ: ਡਿਪਟੀ ਕਮਿਸ਼ਨਰ
ਬਠਿੰਡਾ, 30 ਮਾਰਚ (ਜਗਮੀਤ ਚਹਿਲ)
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 171393 ਸੈਂਪਲ ਲਏ ਗਏ। ਜਿਨਾਂ ਵਿਚੋਂ 11154 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10197 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 709 ਕੇਸ ਐਕਟਿਵ ਹਨ ਤੇ ਹੁਣ ਤੱਕ 248 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਚ ਬੀਤੇ 24 ਘੰਟਿਆਂ ਦੌਰਾਨ 99 ਨਵੇਂ ਪਾਜੀਟਿਵ ਅਤੇ 111 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।