10895 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ
ਬਠਿੰਡਾ, 8 ਅਪ੍ਰੈਲ (ਜਗਮੀਤ ਚਹਿਲ)
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 183110 ਸੈਂਪਲ ਲਏ ਗਏ। ਜਿਨਾਂ ਵਿਚੋਂ 12462 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10895 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1306 ਕੇਸ ਐਕਟਿਵ ਹਨ ਤੇ ਹੁਣ ਤੱਕ 261 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 79 ਨਵੇ ਪਾਜੀਟਿਵ ਅਤੇ 108 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।