Latest news

ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚੋਣਾਂ ਲਈ 1290 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲਾ ਚੋਣਕਾਰ ਅਫ਼ਸਰ

ਨਾਮਜ਼ਦਗੀਆਂ ਦੇ ਅਖ਼ਰੀਲੇ ਦਿਨ 385 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਕਾਗਜ਼ ਦਾਖ਼ਲ

ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 

ਬਠਿੰਡਾ, 3 ਫ਼ਰਵਰੀ (ਜਗਮੀਤ ਚਹਿਲ) 

ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2021 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਜ਼ਿਲੇ ’ਚ ਕੁੱਲ 1290 ਵੱਖ-ਵੱਖ ਪਾਰਟੀਆਂ ’ਤੇ ਆਜ਼ਾਦ ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਨਾਮਜ਼ਦਗੀਆਂ ਦੇ ਅਖ਼ਰੀਲੇ ਦਿਨ 385 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦਿੱਤੀ।

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਇਨਾਂ ਨਾਮਜ਼ਦਗੀ ਪੱਤਰਾਂ ’ਚ ਪਹਿਲੇ ਦਿਨ 30 ਜਨਵਰੀ 2021 ਨੂੰ 53, 1 ਫ਼ਰਵਰੀ ਨੂੰ 234 ਅਤੇ 2 ਫ਼ਰਵਰੀ ਨੂੰ 618 ਨਾਮਜ਼ਦਗੀ ਪੱਤਰ ਦਾਖਲ ਹੋਏ। ਇਸੇ ਤਰ੍ਹਾਂ ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ ਬੁੱਧਵਾਰ ਨੂੰ 385 ਨਾਮਜ਼ਦਗੀ ਪੱਤਰ ਦਾਖ਼ਲ ਹੋਏ। 

ਜ਼ਿਲਾ ਚੋਣਕਾਰ ਅਫ਼ਸਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ ਦੇ ਅਖ਼ਰੀਲੇ ਦਿਨ 3 ਫ਼ਰਵਰੀ ਨੂੰ ਬਠਿੰਡਾ ਕਾਰਪੋਰੇਸ਼ਨ ਤੋਂ 56 ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਤੋਂ ਇਲਾਵਾ ਕੋਠਾ ਗੁਰੂ ਲਈ 16, ਭਗਤਾ 34, ਮਲੂਕਾ 19, ਭਾਈਰੂਪਾ 16, ਮਹਿਰਾਜ 34, ਮੌੜ 74, ਰਾਮਾਂ 19, ਭੁੱਚੋ ਮੰਡੀ 28, ਲਹਿਰਾ ਮੁਹੱਬਤ 11, ਨਥਾਣਾ 21, ਗੋਨਿਆਣਾ 18, ਸੰਗਤ 19, ਕੋਟਸ਼ਮੀਰ 14 ਅਤੇ ਕੋਟਫੱਤਾ ਵਿਖੇ 6 ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। 

ਜ਼ਿਲਾ ਚੋਣਕਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ 14 ਫਰਵਰੀ 2021 ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ।

ਇਨਾਂ ਚੋਣਾਂ ਲਈ 17 ਅਧਿਕਾਰੀਆਂ ਨੂੰ ਰਿਟਰਨਿੰਗ ਅਫ਼ਸਰ ਅਤੇ 17 ਅਧਿਕਾਰੀਆਂ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਵੱਜੋਂ ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published. Required fields are marked *