You are currently viewing 14837 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ

14837 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ

14837 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ

9671 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ

ਬਠਿੰਡਾ, 16 ਮਾਰਚ (ਜਗਮੀਤ ਚਹਿਲ)

ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 157176 ਸੈਂਪਲ ਲਏ ਗਏ। ਜਿਨਾਂ ਵਿਚੋਂ 10126 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9671 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 221 ਕੇਸ ਐਕਟਿਵ ਹਨ ਤੇ ਹੁਣ ਤੱਕ 234 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।

             ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ ਜਿਲੇ ਂਚ ਬੀਤੇ 24 ਘੰਟਿਆਂ ਦੌਰਾਨ 38 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।

            ਉਨਾਂ ਅੱਗੇ ਦੱਸਿਆ ਕਿ ਜਿਲੇ ’ਚ ਹੁਣ ਤੱਕ 14837 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਜਿਨਾਂ ’ਚ 6668 ਹੈਲਥ ਕੇਅਰ ਵਰਕਰਜ ਨੂੰ ਅਤੇ 4094 ਫਰੰਟ ਲਾਈਨ ਵਰਕਰਜ ਨੂੰ ਡੋਜ਼ ਦਿੱਤੀ ਗਈ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ 45 ਤੋਂ 59 ਤੱਕ 584 ਵਿਅਕਤੀਆਂ ਨੰੂ ਅਤੇ 60 ਤੋਂ ਉੱਪਰ 3491 ਵਿਅਕਤੀਆਂ ਨੰੂ ਡੋਜ਼ ਦਿੱਤੀ ਗਈ।