ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 19 ਦੀ ਮੌਤ, 1042 ਨਵੇਂ ਕੇਸ ਆਏ ਤੇ 398 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬਠਿੰਡਾ, 7 ਮਈ ( ਪਰਗਟ ਸਿੰਘ ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 244862 ਸੈਂਪਲ ਲਏ ਗਏ। ਜਿਨਾਂ ਵਿਚੋਂ 25888 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 19219 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6202 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 467 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 19 ਦੀ ਮੌਤ, 1042 ਨਵੇਂ ਕੇਸ ਆਏ ਤੇ 398 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।