ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 27 ਦੀ ਮੌਤ, 700 ਨਵੇਂ ਕੇਸ ਆਏ ਤੇ 559 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬਠਿੰਡਾ, 11 ਮਈ (ਜਗਮੀਤ ਚਹਿਲ)
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 257079 ਸੈਂਪਲ ਲਏ ਗਏ। ਜਿਨਾਂ ਵਿਚੋਂ 28717 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 21456 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6714 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 547 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 27 ਦੀ ਮੌਤ, 700 ਨਵੇਂ ਕੇਸ ਆਏ ਤੇ 559 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।