ਅੱਜ 14 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 16 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 12 ਫਰਵਰੀ (ਗੁਰਲਾਲ ਸਿੰਘ)
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 19740 ਮਿਲੇ ਹਨ ਜਿਨ੍ਹਾਂ ਵਿੱਚੋਂ 18965 ਮਰੀਜ਼ ਠੀਕ ਹੋ ਗਏ ਅਤੇ 398 ਕੇਸ ਐਕਟੀਵ ਹਨ । ਜਦਕਿ 377 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 14 ਮਰੀਜ਼ ਠੀਕ ਹੋਏ ਹਨ ਅਤੇ 16 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ਸ਼ਾਮਲ ਹਨ