ਅੱਜ 28 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 19 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਮੋਹਾਲੀ, 13 ਫਰਵਰੀ (ਗੁਰਲਾਲ ਸਿੰਘ)
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 19759 ਮਿਲੇ ਹਨ ਜਿਨ੍ਹਾਂ ਵਿੱਚੋਂ 18993 ਮਰੀਜ਼ ਠੀਕ ਹੋ ਗਏ ਅਤੇ 389 ਕੇਸ ਐਕਟੀਵ ਹਨ । ਜਦਕਿ 377 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 28 ਮਰੀਜ਼ ਠੀਕ ਹੋਏ ਹਨ ਅਤੇ 19 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ਸ਼ਾਮਲ ਹਨ।