Latest news

ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ 1 ਮਾਰਚ ਤੋਂ ਹੋਵੇਗਾ ਸ਼ੁਰੂ

ਸਾਰੇ ਸੀਨੀਅਰ ਸਿਟੀਜਨਾਂ ਨੂੰ ਲਗਾਇਆ ਜਾਵੇਗਾ ਟੀਕਾ

ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀ ਵੀ ਲਗਵਾ ਸਕਣਗੇ ਟੀਕਾ

ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਨਹੀਂ; ਪੀ੍ਰ-ਰਜਿਸਟਰ ਕਰਵਾਓ ਜਾਂ ਸਿੱਧੇ ਪਹੰੁਚ ਕਰੋ

ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗਾਇਆ ਜਾਵੇਗਾ ਟੀਕਾ ; ਪ੍ਰਾਈਵੇਟ ਹਸਪਤਾਲ ਟੀਕੇ ਦੀ ਪ੍ਰਤੀ ਖ਼ੁਰਾਕ ਪਿੱਛੇ 250 ਰੁਪਏ ਤੱਕ ਵਸੂਲ ਸਕਣਗੇ

ਚੰਡੀਗੜ, 28 ਫਰਵਰੀ:(ਗੁਰਲਾਲ ਸਿੰਘ)

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ ਕੋਵਿਡ -19 ਟੀਕਾਕਰਨ ਦਾ ਤੀਜਾ ਪੜਾਅ ਸੂਬੇ ਭਰ ਵਿੱਚ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ।

ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ  ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ।ਉਨਾਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ।

ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਪਹਿਲਾਂ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ ਨਹੀਂ ਹੈ ਅਤੇ ਟੀਕਾ ਲਗਵਾਉਣ ਦੇ ਇਛੁੱਕ ਵਿਅਕਤੀ ਇਸ ਲਈ ਪ੍ਰੀ-ਰਜਿਸਟਰ ਕਰ ਸਕਦੇ ਹਨ ਜਾਂ ਟੀਕਾਕਰਨ ਲਈ ਸਿੱਧੇ ਪਹੰੁਚ ਕਰ ਸਕਦੇ ਹਨ। ਹਾਲਾਂਕਿ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਸੀਨੀਅਰ ਨਾਗਰਿਕ ਸਿਟੀਜ਼ਨ ਟੀਕਾਕਰਨ ਲਈ ਸਿਹਤ ਸੰਸਥਾ ਵਿਖੇ ਉਡੀਕ ਦੇ ਸਮੇਂ ਤੋਂ ਬਚਣ ਵਾਸਤੇ ਪਹਿਲਾਂ ਰਜਿਸਟਰ ਕਰਵਾ ਸਕਦੇ ਹਨ।

ਉਨਾਂ ਕਿਹਾ ਕਿ  ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫਤ ਲਗਾਇਆ ਜਾਵੇਗਾ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।

ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ ਭਾਵੇਂ ਕਿ ਉਹ ਪਹਿਲਾਂ ਰਜਿਸਟਰਡ ਨਹੀਂ ਹੋਏ ਫਿਰ ਵੀ ਉਹ ਵਾਕ ਇਨ ਰਾਹੀਂ ਟੀਕਾਕਰਨ ਸਥਾਨ ‘ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।

Leave a Reply

Your email address will not be published. Required fields are marked *