ਅੱਜ 16 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 60 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 1 ਮਾਰਚ (ਗੁਰਲਾਲ ਸਿੰਘ)
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 20375 ਮਿਲੇ ਹਨ ਜਿਨ੍ਹਾਂ ਵਿੱਚੋਂ 19354 ਮਰੀਜ਼ ਠੀਕ ਹੋ ਗਏ ਅਤੇ 636 ਕੇਸ ਐਕਟੀਵ ਹਨ । ਜਦਕਿ 385 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 16 ਮਰੀਜ਼ ਠੀਕ ਹੋਏ ਹਨ ਅਤੇ 60 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ ਸ਼ਾਮਲ ਹਨ