Latest news
By Gurlal
ਅੱਜ 64 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 125 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ 3 ਮਰੀਜਾ ਦੀ ਹੋਈ ਮੌਤ
ਐਸ.ਏ.ਐਸ ਨਗਰ, 13 ਮਾਰਚ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 21656 ਮਿਲੇ ਹਨ ਜਿਨ੍ਹਾਂ ਵਿੱਚੋਂ 20018 ਮਰੀਜ਼ ਠੀਕ ਹੋ ਗਏ ਅਤੇ 1237 ਕੇਸ ਐਕਟੀਵ ਹਨ । ਜਦਕਿ 401 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 64 ਮਰੀਜ਼ ਠੀਕ ਹੋਏ ਹਨ ਅਤੇ 125 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 120 ਕੇਸ ਸ਼ਾਮਲ ਹਨ।ਅੱਜ 64 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 125 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ 3 ਮਰੀਜਾ ਦੀ ਹੋਈ ਮੌਤ

Leave a Reply

Your email address will not be published. Required fields are marked *