ਮਿਸ਼ਨ ਫ਼ਤਿਹ
11898 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ
ਬਠਿੰਡਾ, 15 ਅਪ੍ਰੈਲ ( ਗੁਰਲਾਲ ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 190972 ਸੈਂਪਲ ਲਏ ਗਏ। ਜਿਨਾਂ ਵਿਚੋਂ 14033 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11898 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1862 ਕੇਸ ਐਕਟਿਵ ਹਨ ਤੇ ਹੁਣ ਤੱਕ 273 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 306 ਨਵੇ ਪਾਜੀਟਿਵ ਅਤੇ 202 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।