ਮਿਸ਼ਨ ਫ਼ਤਿਹ
119316 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ, 10 ਮਈ ( ਗੁਰਲਾਲ ) ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 119316 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12274 ਹੈਲਥ ਵਰਕਰਜ਼, 24968 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 32411 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 25852 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4790 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2132 ਨੂੰ ਦੂਜੀ ਡੋਜ਼, 21071 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4212 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 28133 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 6759 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 21658 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 4735 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਸੇ ਤਰ੍ਹਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3884 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4417 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
I/180207/2021