Latest news

By Admin

ਕੋਵਿਡ-19

ਕੋਰੋਨਾ ’ਤੇ ਫ਼ਤਿਹ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ : ਡਿਪਟੀ ਕਮਿਸ਼ਨਰ

ਕਿਹਾ, ਕਿਰਤ ਵਿਭਾਗ ’ਚ ਰਜਿਸਟਰਡ ਉਸਾਰੀ ਮਜ਼ਦੂਰ ਵੈਕਸੀਨੇਸ਼ਨ ਤੋਂ ਨਾ ਰਹੇ ਵਾਂਝਾ

ਘਰਾਂ ’ਚ ਇਕਾਂਤਵਾਸ ਪਾਜੀਟਿਵ ਵਿਅਕਤੀਆਂ ਦੀ ਕੀਤੀ ਜਾਵੇ ਨਜ਼ਰਸਾਨੀ

ਰੋਜ਼ਾਨਾ ਸ਼ਡਿਊਲ ਬਣਾ ਕੇ ਕੀਤੀ ਜਾਵੇ ਸੈਂਪਲਿੰਗ ਤੇ ਵੈਕਸੀਨੇਸ਼ਨ

ਬਠਿੰਡਾ, 11 ਮਈ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਭਾਵ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ’ਚ ਕੋਵਿਡ ਨਾਲ ਸਬੰਧਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੈਂਪਲਿੰਗ ਤੇ ਵੈਕਸੀਨੇਸ਼ਨ ਵਿਚ ਕਿਸੇ ਤਰਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਕੋਰੋਨਾ ਸੈੱਲ ਦੇ ਇੰਚਾਰਜਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਡਿਊਲ ਬਣਾ ਕੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾਵੇ ਅਤੇ ਘਰਾਂ ’ਚ ਇਕਾਂਤਵਾਸ ਪਾਜੀਟਿਵ ਵਿਅਕਤੀਆਂ ਦੀ ਲਗਾਤਾਰ ਨਜ਼ਰਸਾਨੀ ਰੱਖੀ ਜਾਵੇ। ਉਨਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ ਹੈ ਤਾਂ ਜੋ ਜ਼ਿਲਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।  ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਹੋਣ ਜਾਂ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੀਸਰੇ ਪੜਾਅ ਤਹਿਤ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਜ਼ਿਲੇ ਅੰਦਰ 18 ਤੋਂ 44 ਸਾਲ ਦੀ ਉਮਰ ਵਰਗ ਦੇ ਉਨਾਂ ਉਸਾਰੀ ਕਾਮਿਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜੋ ਕਿ ਕਿਰਤ ਵਿਭਾਗ ਵਿੱਚ ਰਜਿਸਟਰਡ ਹਨ। ਉਨਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲੇ ’ਚ ਰਜਿਸਟਰਡ ਲਗਭਗ 8500 ਉਸਾਰੀ ਕਾਮਿਆਂ ਦੀ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਅਤੇ ਕਿਸੇ ਵੀ ਰਜਿਸਟਰਡ ਕਾਮੇ ਨੂੰ ਕੋਵਿਡ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਾ. ਯਾਦਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਲਜੀਤ ਸਿੰਘ, ਸ਼੍ਰੀ ਬਬਨਦੀਪ ਸਿੰਘ ਵਾਲੀਆ ਅਤੇ ਸਹਾਇਕ ਕਿਰਤ ਕਮਿਸ਼ਨਰ ਸ਼੍ਰੀ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

I/180589/2021

 

Leave a Reply

Your email address will not be published. Required fields are marked *