By Admin
ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 18 ਦੀ ਮੌਤ, 993 ਨਵੇਂ ਕੇਸ ਆਏ ਤੇ 688 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ
ਬਠਿੰਡਾ, 14 ਮਈ
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 267850 ਸੈਂਪਲ ਲਏ ਗਏ। ਜਿਨਾਂ ਵਿਚੋਂ 31456 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 23379 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 7485 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 597 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 18 ਦੀ ਮੌਤ, 993 ਨਵੇਂ ਕੇਸ ਆਏ ਤੇ 688 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।
I/182049/2021