You are currently viewing

By Gurlal

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ  ਦੀ 24 ਮੌਤ, 540 ਨਵੇਂ ਕੇਸ ਆਏ ਤੇ 709 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 15 ਮਈ :- ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 270727 ਸੈਂਪਲ ਲਏ ਗਏ। ਜਿਨਾਂ ਵਿਚੋਂ  31971 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 24088 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 7264 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 621 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 24 ਦੀ ਮੌਤ, 540 ਨਵੇਂ ਕੇਸ ਆਏ ਤੇ 709 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।