ਮਿਸ਼ਨ ਫ਼ਤਿਹ
134994 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ, 19 ਮਈ ( ਗੁਰਲਾਲ ਸਿੰਘ ) ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 134994 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12544 ਹੈਲਥ ਵਰਕਰਜ਼, 26408 ਫਰੰਟ ਲਾਇਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ਰਜਿਸਟਰਡ ਉਸਾਰੀ ਕਿਰਤੀ 7167 ਅਤੇ 45 ਤੋਂ 60 ਤੱਕ 34487 ਵਿਅਕਤੀਆਂ ਨੂੰ ਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 27123 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 5060 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2366 ਨੂੰ ਦੂਜੀ ਡੋਜ਼, 22511 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4857 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 7170 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 30218 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 8287 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 22920 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5779 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
I/184160/2021