7865 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ
ਜ਼ਿਲੇ ਅੰਦਰ ਹੁਣ ਤੱਕ ਲਏ ਗਏ ਕੁੱਲ 129500 ਸੈਂਪਲ
ਬਠਿੰਡਾ, 5 ਜਨਵਰੀ (ਜਗਮੀਤ ਸਿੰਘ)
ਜ਼ਿਲੇ ਅੰਦਰ ਕੋਵਿਡ-19 ਤਹਿਤ 129500 ਸੈਂਪਲ ਲਏ ਗਏ, ਜਿਨਾਂ ਵਿੱਚੋਂ ਕੁੱਲ 9173 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 7865 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 171 ਕੇਸ ਐਕਟਿਵ ਹਨ ਤੇ ਹੁਣ ਤੱਕ 207 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 2, ਨੈਗੇਟਿਵ 690 ਤੇ ਕਰੋਨਾ ਪ੍ਰਭਾਵਿਤ 9 ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤੇ ਗਏ।
[contact-form][contact-field label=”Name” type=”name” required=”true” /][contact-field label=”Email” type=”email” required=”true” /][contact-field label=”Website” type=”url” /][contact-field label=”Message” type=”textarea” /][/contact-form]