You are currently viewing 8326 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

8326 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

8326 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ

ਬਠਿੰਡਾ, 6 ਫਰਵਰੀ (ਜਗਮੀਤ ਚਹਿਲ) 

ਜ਼ਿਲੇ ਅੰਦਰ ਕੋਵਿਡ-19 ਤਹਿਤ 9574 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 8326 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 93 ਕੇਸ ਐਕਟਿਵ ਹਨ ਤੇ ਹੁਣ ਤੱਕ 225 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਈ ਵੀ ਕੇਸ ਪਾਜੀਟਿਵ ਨਹੀਂ ਹੈ। ਇਸ ਤੋਂ ਇਲਾਵਾ 11 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤੇ ਗਏ।