You are currently viewing ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਕੀਤੀ ਅਦਾਇਗੀ

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਕੀਤੀ ਅਦਾਇਗੀ

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਕੀਤੀ ਅਦਾਇਗੀ

ਝੋਨੇ ਦੀ ਖਰੀਦ ਤੇ ਚੁਕਾਈ ‘ਚ ਹੋਰ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ

ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 3 ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਸਬੰਧੀ ਹੁਣ ਤੱਕ ਕੀਤੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ।

ਇਸ ਮੌਕੇ ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਰਸ਼ਿਤ ਮਹਿਤਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।