9393 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ
ਬਠਿੰਡਾ, 24 ਫਰਵਰੀ (ਜਗਮੀਤ ਚਹਿਲ)
ਜ਼ਿਲੇ ਅੰਦਰ ਕੋਵਿਡ-19 ਤਹਿਤ 9688 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9393 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 66 ਕੇਸ ਐਕਟਿਵ ਹਨ ਤੇ ਹੁਣ ਤੱਕ 229 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।
ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 4 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ ।