ਚੰਡੀਗੜ੍ਹ- ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਜਲਦੀ ਹੀ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਛੱਡ ਕੇ ਬਾਕੀ 7 ਸਾਥੀਆਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ)ਦੀ ਮਿਆਦ ਨਾ ਵਧਾਉਣ ਦਾ ਫੈਸਲਾ ਕੀਤਾ ਹੈ।NSA ਹਟਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਸੂਬਾ ਪੁਲਿਸ ਤੁਰੰਤ ਡਿਬਰੂਗੜ੍ਹ ਜੇਲ੍ਹ ਤੋਂ ਸਾਰਿਆਂ ਨੂੰ ਰਿਹਾਅ ਕਰਕੇ ਪੰਜਾਬ ਲਿਆਵੇਗੀ ਅਤੇ ਪੰਜਾਬ ਦੇ ਥਾਣਿਆਂ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾਵੇਗੀ।
