You are currently viewing ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ
ਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ
*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ
ਕਰਵਾਏ ਪੇਂਟਿੰਗ ਮੁਕਾਬਲੇ
ਮਾਨਸਾ, 11 ਸਤੰਬਰ:
ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ, ਰੈੱਡ ਕਰਾਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਦਮ ਸਦਕਾ ਕਰਵਾਏ ਪੇਂਟਿੰਗ ਮੁਕਾਬਲੇ ’ਚ ਸ਼ਿਰਕਤ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਤੋਂ ਹੀ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚੇ ਜ਼ਿਲ੍ਹਾ ਪੱਧਰ, ਡਵੀਜ਼ਨਲ ਪੱਧਰ ਅਤੇ ਨੈਸ਼ਨਲ ਪੱਧਰ ’ਤੇ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਇਨਾਮ, ਸਕਾਲਰਸ਼ਿਪ ਅਤੇ 18 ਸਾਲ ਤੱਕ ਮੁਫ਼ਤ ਪੜ੍ਹਾਈ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੇਂਟਿੰਗ ਮੁਕਾਬਲਿਆਂ ਨੂੰ ਮੁੜ ਸੁਰਜੀਤ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦਾ ਅਹਿਮ ਉਪਰਾਲਾ ਹੈ।
ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਪੇਂਟਿੰਗ ਮੁਕਾਬਲੇ ਵਿਚ 500 ਤੋਂ ਵਧੇਰੇ ਬੱਚਿਆਂ ਵੱਲੋਂ ਭਾਗ ਲਿਆ ਗਿਆ ਹੈ ਕਿ ਜੋ ਬਹੁਤ ਵਧੀਆ ਪਹਿਲਕਦਮੀ ਹੈ। ਉਨ੍ਹਾਂ ਪੇਂਟਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਾਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਦਾ ਨਾਮ ਘੋਸ਼ਿਤ ਕੀਤਾ ਜਾਵੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖ਼ੁਦ ਇਕ ਪੇਂਟਿੰਗ ਤਿਆਰ ਕਰਨ ਵੇਲੇ ਕਿਹਾ ਕਿ ਉਹ ਵੀ ਆਪਣੇ ਸਕੂਲ ਸਮੇਂ ਪੇਂਟਿੰਗ ਮੁਕਾਬਲੇ ਵਿਚੋਂ ਅੱਵਲ ਆਉਂਦੇ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਕਲਾ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ, ਜ਼ਿਲ੍ਹਾ ਵਿਕਾਸ ਫੈਲੋ ਦੇਬਸਮਿਤਾ ਬੈਜ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।