ਨਵੀਂ ਦਿੱਲੀ : 12 ਜੁਲਾਈ
ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ, ਉਹਨਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਨੇ ਕਿਹਾ- ਅਰਵਿੰਦ ਕੇਜਰੀਵਾਲ ਨੇ 90 ਦਿਨ ਦੀ ਕੈਦ ਕੱਟੀ ਹੈ। ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇ। ਅਸੀਂ ਜਾਣਦੇ ਹਾਂ ਕਿ ਉਹ ਚੁਣੇ ਹੋਏ ਨੇਤਾ ਹਨ।
ਕੇਜਰੀਵਾਲ ਨੂੰ ਇਹ ਜ਼ਮਾਨਤ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਹੈ। ਈਡੀ ਇਸ ਦੀ ਜਾਂਚ ਕਰ ਰਹੀ ਹੈ। ਸੀਬੀਆਈ ਕੇਜਰੀਵਾਲ ਖ਼ਿਲਾਫ਼ ਦੂਜੇ ਕੇਸ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਉਹ ਇਸ ਸਮੇਂ ਜੇਲ੍ਹ ਵਿੱਚ ਹਨ ਅਤੇ ਫਿਲਹਾਲ ਜੇਲ੍ਹ ਤੋ ਬਾਹਰ ਨਹੀਂ ਆਉਣਗੇ।
