9445 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਜ਼ ਨੇ ਲਗਵਾਈ ਕਰੋਨਾ ਵੈਕਸੀਨ – ਡਿਪਟੀ ਕਮਿਸ਼ਨਰ
9530 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ
ਬਠਿੰਡਾ, 9 ਮਾਰਚ (ਜਗਮੀਤ ਚਹਿਲ)
ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 152073 ਸੈਂਪਲ ਲਏ ਗਏ। ਜਿਨਾਂ ਵਿਚੋਂ 9921 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9530 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 159 ਕੇਸ ਐਕਟਿਵ ਹਨ ਤੇ ਹੁਣ ਤੱਕ 232 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ ਜਿਲੇ ਂਚ ਬੀਤੇ 24 ਘੰਟਿਆਂ ਦੌਰਾਨ 15 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਜਿਲੇ ਂਚ ਹੁਣ ਤੱਕ 9445 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਜਿਨਾਂ ’ਚ 4397 ਹੈਲਥ ਕੇਅਰ ਵਰਕਰਜ਼ਾਂ ਨੂੰ ਪਹਿਲੀ ਡੋਜ਼ ਅਤੇ 1428 ਨੂੰ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਸੇ ਤਰਾਂ 3452 ਫਰੰਟ ਲਾਈਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 168 ਨੂੰ ਦੂਜੀ ਡੋਜ਼ ਦਿੱਤੀ ਗਈ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ 45 ਤੋਂ 59 ਤੱਕ 248 ਵਿਅਕਤੀਆਂ ਨੰੂ ਅਤੇ 60 ਤੋਂ ਉੱਪਰ 1251 ਵਿਅਕਤੀਆਂ ਨੰੂ ਡੋਜ਼ ਦਿੱਤੀ ਗਈ।