You are currently viewing ਲੌਕਡਾਊਨ ਵਧਾਉਣ ਦਾ ਫੈਸਲਾ ਸਥਿਤੀ ‘ਤੇ ਨਿਰਭਰ: ਮੁੱਖ ਮੰਤਰੀ
Transfer of 24 Information Officers / DPROs and 3 Deputy Directors in Punjab Public Relations Department

ਲੌਕਡਾਊਨ ਵਧਾਉਣ ਦਾ ਫੈਸਲਾ ਸਥਿਤੀ ‘ਤੇ ਨਿਰਭਰ: ਮੁੱਖ ਮੰਤਰੀ

ਚੰਡੀਗੜ•, 28 ਜੂਨ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫੈਸਲਾ ਸਥਿਤੀ ‘ਤੇ ਨਿਰਭਰ ਹੋਵੇਗਾ ਪਰ ਕੋਵਿਡ ਦੇ ਫੈਲਾਅ ਨੂੰ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ•ਾਂ ਤਿਆਰ ਹਨ।
‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਦੇ ਇਕ ਵਸਨੀਕ ਨੂੰ ਮੁਖਾਤਿਬ ਹੁੰਦਿਆਂ ਕਿਹਾ,”ਇਹ ਤੁਹਾਡੇ ਹੱਥ-ਵੱਸ ਹੈ।” ਉਨ•ਾਂ ਕਿਹਾ,”ਜੇਕਰ ਅਸੀਂ ਮਹਾਂਮਾਰੀ ਨੂੰ ਕਾਬੂ ਕਰਨ ਦੇ ਸਮਰੱਥ ਹੋ ਜਾਂਦੇ ਹਾਂ ਤਾਂ ਲੌਕਡਾਊਨ ਦੀ ਕੋਈ ਲੋੜ ਨਹੀਂ ਰਹੇਗੀ ਪਰ ਜੇਕਰ ਸਥਿਤੀ ਕਾਬੂ ਤੋਂ ਬਾਹਰ ਹੋਈ ਤਾਂ ਕੋਈ ਹੋਰ ਰਸਤਾ ਨਹੀਂ ਬਚੇਗਾ।” ਮੁੱਖ ਮੰਤਰੀ ਨੇ ਕਿਹਾ,”ਪੰਜਾਬ ਦੇ ਲੋਕਾਂ ਦੀ ਸੁਰੱਖਿਆ ਖਾਤਰ ਹੀ ਲੌਕਡਾਊਨ ਲਾਗੂ ਕੀਤਾ ਗਿਆ।”

Capt amarinder lifts passenger fifty percentage capacity restriction on punjab buses.
capt amarinder lifts passenger 50% capacity restriction on punjab buses

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਭਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਣ ਕਰਕੇ ਜਨਤਕ ਤੌਰ ‘ਤੇ ਮਾਸਕ ਪਹਿਨਣ ਦੀ ਪਾਲਣਾ ਸਖਤੀ ਨਾਲ ਕਰਨੀ ਚਾਹੀਦੀ ਹੈ। ਉਨ•ਾਂ ਨੇ ਪੰਜਾਬ ਦੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੋਰ ਸਿਹਤ ਸੁਰੱਖਿਆ ਉਪਾਵਾਂ ਦਾ ਉਲੰਘਣ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧ ਵਿੱਚ ਚਲਾਨ ਕੱਟਣ ਦੀ ਲੋੜ ਨਹੀਂ ਹੋਣੀ ਚਾਹੀਦੀ ਕਿਉਂਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ•ਾਂ ਦੱਸਿਆ ਕਿ ਇਕੱਲੇ ਸ਼ੁੱਕਰਵਾਰ ਮਾਸਕ ਨਾ ਪਹਿਨਣ ‘ਤੇ 4024 ਵਿਅਕਤੀਆਂ ਦਾ ਚਲਾਨ ਕੀਤਾ ਗਿਆ ਅਤੇ 45 ਵਿਅਕਤੀਆਂ ਦਾ ਚਲਾਨ ਜਨਤਕ ਤੌਰ ‘ਤੇ ਥੁੱਕਣ ਕਰਕੇ ਕੀਤਾ ਗਿਆ। ਉਨ•ਾਂ ਕਿਹਾ ਕਿ ਮਾਸਕ ਨਾ ਪਹਿਨਣਾ, ਸਮਾਜਿਕ ਵਿੱਥ ਨਾ ਰੱਖਣਾ ਜਾਂ ਜਨਤਕ ਤੌਰ ‘ਤੇ ਥੁੱਕਣਾ ਸਮਾਜ ਵਿਰੋਧੀ ਕਾਰਵਾਈਆਂ ਹਨ। ਉਨ•ਾਂ ਨੇ ਲੋਕਾਂ ਨੂੰ ਸੁਚੇਤ ਰਹਿਣ, ਸੁਰੱਖਿਆ ਉਪਾਵਾਂ ਨੂੰ ਅਪਣਾਉਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਮੰਨਣ ਦੀ ਅਪੀਲ ਕੀਤੀ ਤਾਂ ਕਿ ਇਸ ਮਹਾਂਮਾਰੀ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।
ਸਿਹਤ ਮਾਹਿਰਾਂ ਵੱਲੋਂ ਪੰਜਾਬ ਵਿੱਚ ਮਹਾਂਮਾਰੀ ਦੇ ਸਿਖਰ ਦਾ ਸਮਾਂ ਅਜੇ ਆਉਣ ਬਾਰੇ ਲਾਏ ਅਨੁਮਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਿਸੇ ਵੀ ਸੂਰਤ ਵਿੱਚ ਢਿੱਲ ਬਰਦਾਸ਼ਤ ਨਹੀਂ ਕਰ ਸਕਦਾ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ‘ਤੇ ਟੈਸਟਿੰਗ ਦੀ ਸਮਰਥਾ ਲਗਾਤਾਰ ਵਧਾ ਰਹੀ ਹੈ। ਹੁਸ਼ਿਆਰਪੁਰ ਦੇ ਵਾਸੀ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਹੀਨੇ ਦੇ ਅਖੀਰ ਤੱਕ ਪੰਜਾਬ ਵਿੱਚ ਟੈਸਟਿੰਗ ਦੀ ਪ੍ਰਤੀ ਦਿਨ ਸਮਰਥਾ 20,000 ਹੋ ਜਾਵੇਗੀ। ਉਨ•ਾਂ ਨੇ ਸਵਾਲਕਰਤਾ ਨਾਲ ਸਹਿਮਤੀ ਪ੍ਰਗਟਾਈ ਕਿ ਦਿੱਲੀ ਦੇ ਮੁਕਾਬਲੇ ਪੰਜਾਬ ਵਿੱਚ ਟੈਸਟਿੰਗ ਘੱਟ ਹੈ, ਜਿਸ ਨੂੰ ਹੱਲ ਕੀਤਾ ਜਾਂਦਾ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਉਨ•ਾਂ ਦੀ ਅਗਵਾਈ ਵਿੱਚ ਹੋਈ ਕੈਬਨਿਟ ਨੇ ਹਾਲ ਹੀ ਵਿੱਚ ਚਾਰ ਹੋਰ ਟੈਸਟਿੰਗ ਲੈਬਾਰਟਰੀਆਂ ਨੂੰ ਮਨਜ਼ੂਰੀ ਦਿੱਤੀ ਹੈ ਜਿਸ ਨਾਲ ਅਗਲੇ ਕੁਝ ਦਿਨਾਂ ਵਿੱਚ ਦੋ-ਗੁਣਾ ਟੈਸਟਿੰਗ ਵਧ ਜਾਵੇਗੀ।
ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਕੋਲੋਂ ਵੱਧ ਫੀਸ ਵਸੂਲੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੀਆਂ ਕੀਮਤਾਂ ਤੈਅ ਕਰਨ ਉਤੇ ਕੰਮ ਕਰ ਰਹੀ ਹੈ। ਉਨ•ਾਂ ਕਿਹਾ ਕਿ ਮੈਡੀਕਲ ਐਸੋਸੀਏਸ਼ਨਾਂ ਦੇ ਮੈਂਬਰ ਇਸ ਮੁੱਦੇ ਉਤੇ ਉਨ•ਾਂ ਨੂੰ ਮਿਲ ਕੇ ਵਿਚਾਰ ਵਟਾਂਦਰਾਂ ਕਰਨਾ ਚਾਹੁੰਦੀਆਂ ਹਨ। ਉਹ ਜਦੋਂ ਉਨ•ਾਂ ਨਾਲ ਮੁਲਾਕਾਤ ਕਰਨਗੇ ਤਾਂ ਉਹ ਨਿਸ਼ਚਤ ਤੌਰ ‘ਤੇ ਇਸ ਔਖੇ ਸਮੇਂ ਲੋਕਾਂ ਦੀ ਜ਼ਿੰਦਗੀ ਅਤੇ ਸਿਹਤ ਉਤੇ ਮੁਨਾਫਾ ਕਮਾਉਣ ਦੀ ਆਗਿਆ ਨਹੀਂ ਦੇਣਗੇ। ਉਨ•ਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਦਾ ਸਾਰਾ ਇਲਾਜ ਅਤੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਯੂਨੀਵਰਸਿਟੀਆਂ ਅਤੇ ਕਾਲਜਾਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੇ ਫੈਸਲੇ ਜਿਸ ਬਾਰੇ ਕਿ ਕਈ ਸੂਬਿਆਂ ਵੱਲੋਂ ਪਹਿਲਾਂ ਹੀ ਐਲਾਨ ਕੀਤੇ ਗਏ ਹਨ, ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਵਾਈਸ ਚਾਂਸਲਰ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਨਗੇ ਅਤੇ ਇਸ ਮਾਮਲੇ ਵਿੱਚ ਯੂ.ਜੀ.ਸੀ. ਤੋ ਦਿਸ਼ਾ ਨਿਰਦੇਸ਼ ਲੈਣਗੇ। ਉਸ ਦੇ ਅਨੁਸਾਰ ਹੀ ਅੰਤਿਮ ਫੈਸਲਾ ਦੋ-ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਇਹ ਸਵਾਲ ਗੁਰਦਾਸਪੁਰ ਦੇ ਇਕ ਵਿਦਿਆਰਥੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ਨੂੰ ਰੱਦ ਕਰਨ ਬਾਰੇ ਪੁੱਛਿਆ ਗਿਆ ਸੀ।  

ਲੌਕਡਾਊਨ ਵਧਾਉਣ ਦਾ ਫੈਸਲਾ ਸਥਿਤੀ 'ਤੇ ਨਿਰਭਰ: ਮੁੱਖ ਮੰਤਰੀ