ਦੀਪ ਸਿੱਧੂ ਨੂੰ ਦੂਜੇ ਕੇਸ ‘ਚ ਮਿਲੀ ਜ਼ਮਾਨਤ
ਨਵੀਂ ਦਿੱਲੀ, 26 ਅਪ੍ਰੈਲ ( ਪਰਗਟ ਸਿੰਘ )
ਕਿਸਾਨੀ ਅੰਦੋਲਨ ਦੇ ਚਲਦਿਆ 26 ਜਨਵਰੀ ਨੂੰ ਲਾਲ ਕਿਲ੍ਹੇ ਉੱਤੇ ਵਾਪਰੀ ਘਟਨਾ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਨੂੰ ਕੁਝ ਦਿਨ ਪਹਿਲਾਂ ਜ਼ਮਾਨਤ ਮਿਲ ਗਈ ਸੀ, ਪ੍ਰੰਤੂ ਪੁਲਿਸ ਨੇ ਇਕ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਅੱਜ ਉਸ ਦੂਜੇ ਕੇਸ ਵਿੱਚ ਵੀ ਜ਼ਮਾਨਤ ਮਿਲ ਗਈ ਹੈ।