You are currently viewing 14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ-ਵਧੀਕ ਜ਼ਿਲਾ ਮੈਜਿਸਟੇ੍ਰਟ

14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ-ਵਧੀਕ ਜ਼ਿਲਾ ਮੈਜਿਸਟੇ੍ਰਟ

14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ-ਵਧੀਕ ਜ਼ਿਲਾ ਮੈਜਿਸਟੇ੍ਰਟ

ਸ਼ਰਾਬ ਦੇ ਠੇਕੇ ਖੋਲਣ ਅਤੇ ਸਟੋਰ ਕਰਨ ‘ਤੇ ਪੂਰਨ ਪਾਬੰਦੀ

ਬਠਿੰਡਾ, 8 ਫਰਵਰੀ(ਜਗਮੀਤ ਚਹਿਲ) 

ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਸਥਾਨਕ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ ਕੀਤਾ ਹੈ। ਜਾਰੀ ਹੁਕਮ ਅਨੁਸਾਰ 14 ਫਰਵਰੀ ਨੂੰ ਵੋਟਾਂ ਵਾਲੇ ਦਿਨ ਅਤੇ 17 ਫਰਵਰੀ ਨੂੰ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕਰਦਿਆ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਨਾਂ ਇਹ ਪਾਬੰਦੀ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਸੀ ਅਨੁਸਾਰ ਚੋਣਾਂ ਦੌਰਾਨ ਪੋਲਿੰਗ ਏਰੀਏ ਵਿੱਚ ਕਿਸੇ ਵੀ ਤਰਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ।

ਰਾਜ ਚੋਣ ਕਮਿਸ਼ਨ ਪੰਜਾਬ ਦੇ ਮੀਮੋ ਅਨੁਸਾਰ ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਰਾਜਦੀਪ ਸਿੰਘ ਬਰਾੜ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਆਉਂਦੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਵੋਟਾਂ ਵਾਲੇ ਦਿਨ 14 ਫਰਵਰੀ ਨੂੰ ਤੇ ਗਿਣਤੀ ਵਾਲੇ ਦਿਨ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ ਕਰਦਿਆ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਉਪਰੋਕਤ ਮਿਤੀਆਂ ਨੂੰ ਦੁਕਾਨਾਂ, ਹੋਟਲ, ਰੈਸਟੋਰੈਂਟ, ਕਲੱਬ ਅਤੇ ਅਹਾਤਿਆਂ ਤੇ ਸ਼ਰਾਬ ਦੀ ਵਿਕਰੀ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਲਾਗੂ ਹੋਣਗੇ।