You are currently viewing ਈ-ਕਾਰਡ ਬਣਾਉਣ ਵਿਚ ਲਿਆਂਦੀ ਜਾਵੇ ਹੋਰ ਤੇਜ਼ੀ

ਈ-ਕਾਰਡ ਬਣਾਉਣ ਵਿਚ ਲਿਆਂਦੀ ਜਾਵੇ ਹੋਰ ਤੇਜ਼ੀ

ਈ-ਕਾਰਡ ਬਣਾਉਣ ਵਿਚ ਲਿਆਂਦੀ ਜਾਵੇ ਹੋਰ ਤੇਜ਼ੀ-ਵਧੀਕ ਡਿਪਟੀ ਕਮਿਸ਼ਨਰ

ਈ-ਕਾਰਡ ਬਣਾਉਣ ਲਈ ਵੱਧ ਤੋਂ ਵੱਧ ਕੀਤਾ ਪ੍ਰੇਰਿਤ

ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਕੀਤੀ ਸਮੀਖਿਆ

ਬਠਿੰਡਾ, 26 ਫਰਵਰੀ(ਜਗਮੀਤ ਚਹਿਲ)

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਝਾਂ ਨਾ ਰਹਿਣ ਦਿੱਤਾ ਜਾਵੇ। ਈ-ਕਾਰਡ ਬਣਾਉਣ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਜ਼ਿਲਾ ਪ੍ਰਬੰਧਕੀ ਕੰਲੈਕਸ ਵਿਖੇ ਜ਼ਿਲਾ ਪੱਧਰੀ ਸਿਹਤ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਦੌਰਾਨ ਉਨਾਂ ਵਲੋਂ ਸਿਹਤ ਵਿਭਾਗ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾ ਕੇ ਉਨਾਂ ਨੂੰ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ।

ਮਹੀਨਾਵਾਰ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਜਿਵੇਂ ਕਿ ਫ਼ੈਮਲੀ ਪਲੈਨਿੰਗ, ਜਨਣੀ ਸੁਰੱਖਿਆ ਯੋਜਨਾ, ਸਵਾਇਨ ਫ਼ਲੂ, ਡੇਂਗੂ ਅਤੇ ਕਰੋਨਾ ਵੈਕਸੀਨ ਆਦਿ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਆਪੋਂ-ਆਪਣੇ ਕੰਮਾਂ ’ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲੇ ਦੇ ਕੇਂਦਰਾਂ ਦੀ ਸੂਚੀ ਤੇ ਆਪਣੀ ਪਾਤਰਤਾ ਜਾਂਚਣ ਲਈ www.sha.punjab.gov.in ਵੈਬਸਾਈਟ ’ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਸਮਾਰਟ ਰਾਸ਼ਨ ਕਾਰਡ ਪਰਿਵਾਰ (ਸਮਾਰਟ ਰਾਸ਼ਨ ਕਾਰਡ ਜੂਨ 2020 ਤੱਕ ਬਣਿਆ ਹੋਵੇ) , ਕਿਸਾਨ (ਜੇ-ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ, 05 ਅਗਸਤ 2020 ਤੱਕ ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ) , ਉਸਾਰੀ ਮਜ਼ਦੂਰ (ਉਸਾਰੀ ਭਲਾਈ ਬੋਰਡ ਨਾਲ ਪੰਜੀਿਤ) , ਛੋਟੇ ਵਪਾਰੀ (ਆਬਕਾਰੀ ਤੇ ਕਰ ਵਿਭਾਗ ਨਾਲ ਪੰਜੀਿਤ ਅਤੇ 1 ਕਰੋੜ ਤੋਂ ਘੱਟ ਸਾਲਾਨਾ ਆਮਦਨ), ਐਕਰੀਡੇਟਡ ਤੇ ਪੀਲੇ ਕਾਰਡ ਧਾਰਕ ਪੱਤਰਕਾਰ, ਐਨ.ਈ.ਸੀ.ਸੀ. ਡਾਟਾ 2011 ਵਿੱਚ ਸ਼ਾਮਿਲ ਪਰਿਵਾਰ ਆਉਂਦੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ ਨੇ ਦੱਸਿਆ ਕਿ ਜ਼ਿਲੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ 2 ਲੱਖ 25 ਹਜ਼ਾਰ ਪਰਿਵਾਰ ਆਉਂਦੇ ਹਨ ਜਿਨਾਂ ਵਿਚੋਂ ਹੁਣ ਤੱਕ 1 ਲੱਖ 29 ਹਜ਼ਾਰ ਪਰਿਵਾਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਇਸ ਉਪਰੰਤ ਜ਼ਿਲਾ ਸਿੱਖਿਆ ਕਮੇਟੀ ਦੀ ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਸਕੂਲਾਂ ਵਿਚ ਚੱਲ ਰਹੇ ਪ੍ਰਗਤੀ ਕਾਰਜਾਂ ਤੋਂ ਇਲਾਵਾ ਸਮਾਰਟ ਸਕੂਲ, ਸਵੱਛ ਭਾਰਤ ਮਿਸ਼ਨ, ਮਿਡ ਡੇ ਮੀਲ, ਪੜੋ ਪੰਜਾਬ ਪੜਾਓ ਪੰਜਾਬ ਆਦਿ ਸਕੀਮਾਂ ਦੀ ਵੀ ਸਮੀਖਿਆ ਕੀਤੀ।

ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ, ਡਾ. ਰਮਨਦੀਪ ਸਿੰਗਲਾ, ਜ਼ਿਲਾ ਲੈਪਰੋਸ਼ੀ ਅਫ਼ਸਰ ਡਾ. ਸੀਮਾ ਗੁਪਤਾ, ਜ਼ਿਲਾ ਮਲੇਰੀਆ ਅਫ਼ਸਰ ਡਾ. ਸੁਮੀਤ ਸਿੰਗਲਾ, ਜ਼ਿਲਾ ਸਿਖਿਆ ਅਫ਼ਸਰ ਸ਼ਿਵਪਾਲ, ਡਿਪਟੀ ਜ਼ਿਲਾ ਸਿੱਖਿਆ ਅਫ਼ਸਰ ਬਲਜੀਤ ਸਿੰਘ, ਜ਼ਿਲਾ ਸਪੈਸ਼ਲ ਐਜੂਕੇਟਰ ਦੇਵਇੰਦਰ ਕੁਮਾਰ ਅਤੇ ਲੀਡ ਬੈਂਕ ਮਨੈਜ਼ਰ ਸ਼੍ਰੀ ਜੈ ਸ਼ੰਕਰ ਸ਼ਰਮਾ ਆਦਿ ਤੋਂ ਇਲਾਵਾ ਸਿਹਤ ਤੇ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।