ਜਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਹੈਲਪ ਲਾਈਨ ਨੰਬਰ ਜਰੀਏ ਘਰ ਘਰ ਪਹੁੰਚਿਆ ਜਾ ਰਿਹਾ ਹੈ ਲੰਗਰ ਅਤੇ ਸੁੱਕਾ ਰਾਸ਼ਨ
ਸ੍ਰੀ ਮੁਕਤਸਰ ਸਾਹਿਬ, 21 ਮਈ ( ਪਰਗਟ ਸਿੰਘ )
ਪੰਜਾਬ ਸਰਕਾਰ ਅਤੇ ਮਾਨਯੋਗ ਡੀਜੀਪੀ ਪੰਜਾਬ ਵੱਲੋਂ ਪੰਜਾਬ ਅੰਦਰ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸ੍ਰੀਮਤੀ ਡੀ ਸੁਡਰਵਿਲੀ ਆਈ.ਪੀ .ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਅਲੱਗ ਅਲੱਗ ਪੁਲਿਸ ਟੀਮਾਂ ਤਿਆਰ ਕੀਤੀਆਂ ਗਈਆ ਹਨ। ਇਸੇ ਤਹਿਤ ਹੀ ਇੰਸਪੈਕਟਰ ਅੰਗਰੇਜ਼ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਅਵੇਅਰਨੈੱਸ ਟੀਮ ਵੱਲੋਂ ਹੈਲਪ ਲਾਇਨ ਨੰਬਰ ਜਰੀਏ ਖਾਣਾ ਬਣਾ ਕੇ ਲੋੜਵੰਦ ਪਰਿਵਾਰਾਂ ਨੂੰ ਭੇਜਿਆ ਗਿਆ।