You are currently viewing Good news: doesn’t died  any person with corona 14th day in a row:

Good news: doesn’t died any person with corona 14th day in a row:

ਚੰਗੀ ਖ਼ਬਰ ਲਗਾਤਾਰ 14ਵੇਂ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਮੌਤ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ ਦੌਰਾਨ ਨਹੀਂ ਆਇਆ ਕੋਈ ਨਵਾਂ ਕੇਸ

ਬਠਿੰਡਾ, 5 ਅਗਸਤ (ਲਖਵਿੰਦਰ ਸਿੰਘ ਗੰਗਾ)

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਚੰਗੀ ਖ਼ਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ ਅਤੇ ਲਗਾਤਾਰ 14ਵੇਂ ਦਿਨ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 448112 ਸੈਂਪਲ ਲਏ ਗਏ, ਜਿਨਾਂ ਚੋਂ 41519 ਪਾਜੀਟਿਵ ਕੇਸ ਆਏ, ਜਿਸ ਚੋਂ 40454 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 26 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 20 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।