Latest news
Government of Punjab Constantly striving to make the future of the students betterGovernment of Punjab Constantly striving to make the future of the students better

ਚੰਡੀਗੜ 25 ਜੂਨ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਇਨ•ਾਂ ਵਿਦਿਆਰਥੀਆਂ ਨਾਲ ਜੁੜੇ ਹੋਏ ਮਸਲਿਆਂ ਨੂੰ ਹੱਲ ਕਰਨ ਲਈ ਵੀ ਗੰਭੀਰ ਹੈ।

ਅੱਜ ਇੱਥੇ ਸਕੱਤਰੇਤ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਧਰਮਸੋਤ ਨੇ ਵਫ਼ਦ ਵੱਲੋਂ ਉਠਾਈਆਂ ਜਾਇਜ਼ ਮੰਗਾਂ ਨੂੰ ਜਲਦ ਨਿਬੇੜਨ ਦਾ ਭਰੋਸਾ ਦਿੱਤਾ। ਉਨ•ਾਂ ਕਿਹਾ ਕਿ ਪ੍ਰਾਈਵੇਟ ਕਾਲਜ, ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਵੱਖ-ਵੱਖ ਕੋਰਸਾਂ ਦੀ ਪੜ•ਾਈ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਏ ਰਹੇ ਹਨ, ਇਸ ਲਈ ਸਿੱਖਿਆ ਪ੍ਰਣਾਲੀ ਸਚਾਰੂ ਢੰਗ ਨਾਲ ਚਲਦੀ ਰੱਖਣ ਲਈ ਉਨ•ਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕੀਤਾ ਜਾਵੇਗਾ।

ਸ. ਧਰਮਸੋਤ ਨੇ ਕਿਹਾ ਕਿ ਐਸ.ਸੀ. ਵਿਦਿਆਰਥੀਆਂ ਨੂੰ ਮਿਲਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਬਕਾਏ ਲੈਣ ਲਈ ਕੇਂਦਰ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਸਕਾਲਰਸਿੰਪ ਦੇ ਬਕਾਏ ਲੈਣ ਅਤੇ ਕੁੱਝ ਹੋਰ ਮਸਲਿਆਂ ਸਬੰਧੀ ਉਹ ਛੇਤੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਨਗੇ। ਉਨ•ਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ‘ਚ ਵੱਖ-ਵੱਖ ਕੋਰਸਾਂ ‘ਚ ਦਾਖਲੇ ਲੈਣ ‘ਚ ਕੋਈ ਦਿੱਕਤ ਨਾ ਆਵੇ, ਸਬੰਧੀ ਜਲਦ ਹੀ ਕੋਈ ਢੁਕਵਾਂ ਹੱਲ ਕੱਢਿਆ ਜਾਵੇਗਾ|

 

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਸ੍ਰੀ ਕਿਰਪਾ ਸ਼ੰਕਰ ਸਰੋਜ, ਡਾਇਰੈਕਟਰ ਸ੍ਰੀ ਦਵਿੰਦਰ ਸਿੰਘ, ਜੁਆਇੰਟ ਐਕਸ਼ਨ ਕਮੇਟੀ ਮੈਂਬਰ ਡਾ. ਅੰਸ਼ੂ ਕਟਾਰੀਆ, ਸ. ਚਰਨਜੀਤ ਸਿੰਘ ਵਾਲੀਆ, ਡਾ. ਗੁਰਮੀਤ ਸਿੰਘ ਧਾਲੀਵਾਲ, ਜਗਜੀਤ ਸਿੰਘ, ਸ. ਰਾਜਿੰਦਰ ਸਿੰਘ ਧਨੋਆ, ਸ. ਨਿਰਮਲ ਸਿੰਘ, ਸ੍ਰੀ ਜਸਨੀਕ ਸਿੰਘ, ਸ੍ਰੀ ਸੀਮਾਂਸ਼ੂ ਗੁਪਤਾ ਅਤੇ ਸੁੱਖਵਿੰਦਰ ਸਿੰਘ ਚੱਠਾ ਆਦਿ ਹਾਜ਼ਰ ਸਨ|

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ

Leave a Reply

Your email address will not be published. Required fields are marked *