*ਹਰਚਰਨ ਸਿੰਘ ਭੁੱਲਰ ਨੇ ਡੀਆਈਜੀ ਬਠਿੰਡਾ ਰੇਂਜ ਵਜੋਂ ਸੰਭਾਲਿਆਂ ਆਹੁੱਦਾ*
*ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤ*
ਬਠਿੰਡਾ, 26 ਸਤੰਬਰ : ਡਾਇਰੈਕਟਰ ਇੰਸਪੈਕਟਰ ਜਨਰਲ (ਡੀਆਈਜੀ) ਬਠਿੰਡਾ ਰੇਂਜ ਸ ਹਰਚਰਨ ਸਿੰਘ ਭੁੱਲਰ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਸ ਹਰਚਰਨ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਦੀ ਵਿਵਸਥਾ ਨੂੰ ਪੂਰਨ ਤੌਰ ’ਤੇ ਬਰਕਰਾਰ ਰੱਖਿਆ ਜਾਵੇਗਾ।
ਇਸ ਦੌਰਾਨ ਡੀਆਈਜੀ ਬਠਿੰਡਾ ਰੇਂਜ ਨੇ ਪੱਤਰਕਾਰਾਂ ਦੇ ਸਵਾਲਾ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।
ਇਸ ਤੋਂ ਪਹਿਲਾ ਸ ਹਰਚਰਨ ਸਿੰਘ ਭੁੱਲਰ ਨੂੰ ਇਥੇ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਐੱਸ.ਪੀ ਮੈਡਮ ਅਮਨੀਤ ਕੌਂਡਲ, ਗੁਰਮੀਤ ਸਿੰਘ ਐੱਸ.ਪੀ ਹੈੱਡ ਕੁਆਰਟਰ, ਨਰਿੰਦਰ ਸਿੰਘ ਐੱਸ.ਪੀ ਸਿਟੀ ਬਠਿੰਡਾ ਵਿਸ਼ੇਸ਼ੇ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।