• Tuesday, 22 September 2026
Advertisement Advertisement
Ad banner Ad banner
“ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

22 Sep 2026 | 9 Views

“ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਤਹਿਤ ਕਰਵਾਇਆ ਗਿਆ ਰਾਸ਼ਟਰੀ ਸੰਕਲਪ ਸਮਾਰੋਹ

 

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ

 

ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਅਤੇ ਹਸਪਤਾਲ ਵਿਖੇ ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ” ਮੁਹਿੰਮ ਤਹਿਤ ਰਾਸ਼ਟਰੀ ਸੰਕਲਪ ਸਮਾਰੋਹ ਕਰਵਾਇਆ ਗਿਆ।

 

ਜ਼ਿਲ੍ਹਾ ਯੂਥ ਅਫਸਰ ਮੈਡਮ ਤਨਵੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂਨਸ਼ਿਆਂ ਤੋਂ ਦੂਰ ਰਹਿਣਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨ ਵਾਲੇ ਪੋਸਟਰ ਅਤੇ ਪ੍ਰਭਾਵਸ਼ਾਲੀ ਸਲੋਗਨ ਪੇਸ਼ ਕੀਤੇ। ਵਿਦਿਆਰਥਣਾਂ ਵੱਲੋਂ ਆਪਣੀ ਰਚਨਾਤਮਕਤਾ ਰਾਹੀਂ ਨਸ਼ਾ ਮੁਕਤ ਯੁਵਾਵਿਕਸਿਤ ਭਾਰਤ” ਦਾ ਸੰਦੇਸ਼ ਦਿੱਤਾ ਗਿਆ।

 

ਇਸ ਮੌਕੇ ਪ੍ਰਿੰਸੀਪਲ ਡਾ. ਸਨੇਹਾ ਰੰਗਾਸੁਪਰਡੈਂਟ ਈਸ਼ਵਰ ਗੋਇਲਡਾ. ਬਰਿੰਦਰਜੀਤ ਸਿੰਘ ਅਤੇ ਡਾ. ਬ੍ਰਿਜ ਗੋਪਾਲ ਸੋਲੰਕੀ ਵੱਲੋਂ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨਸ਼ਾ ਮੁਕਤ ਨੌਜਵਾਨ ਹੀ ਸਿਹਤਮੰਦ ਅਤੇ ਵਿਕਸਿਤ ਸਮਾਜ ਦੀ ਮਜ਼ਬੂਤ ਨੀਂਹ ਰੱਖ ਸਕਦੇ ਹਨ।ਇਸ ਦੌਰਾਨ ਆਫਿਸ ਅਸਿਸਟੈਂਟ ਰਾਜਵਿੰਦਰ ਸਿੰਘ ਵੱਲੋਂ ਵੀ ਪ੍ਰੋਗਰਾਮ ਦੇ ਪ੍ਰਬੰਧਾਂ ਵਿੱਚ ਸਹਿਯੋਗ ਦਿੱਤਾ ਗਿਆ। ਕਾਲਜ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਇਸ ਜਾਗਰੂਕਤਾ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲਿਆ।

 

ਇਸ ਮੌਕੇ ਹਾਜ਼ਰੀਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ ਗਿਆ। ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦਸੁਰੱਖਿਅਤ ਅਤੇ ਨਸ਼ਾ ਮੁਕਤ ਭਵਿੱਖ ਵੱਲ ਪ੍ਰੇਰਿਤ ਕਰਨਾ ਰਿਹਾ।

Categories: Punjab

Tags: Local

Published on: 22 Sep 2026

Guraashish Singh Dhaliwal
Mobile N/A
📣 Share this post

Latest News