• Sunday, 20 September 2026
Advertisement Advertisement
Ad banner Ad banner
ਜ਼ਿਲ੍ਹਾ ਪੱਧਰੀ ਖੇਡਾਂ 27 ਸਤੰਬਰ ਤੋਂ 05 ਅਕਤੂਬਰ ਤੱਕ, ਆਨਲਾਈਨ ਰਜਿਸਟਰੇਸ਼ਨ ਦੀ ਮਿਤੀ 25 ਸਤੰਬਰ ਤੱਕ ਵਧੀ

20 Sep 2026 | 5 Views

ਜ਼ਿਲ੍ਹਾ ਪੱਧਰੀ ਖੇਡਾਂ 27 ਸਤੰਬਰ ਤੋਂ 05 ਅਕਤੂਬਰ ਤੱਕ, ਆਨਲਾਈਨ ਰਜਿਸਟਰੇਸ਼ਨ ਦੀ ਮਿਤੀ 25 ਸਤੰਬਰ ਤੱਕ ਵਧੀ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ 2026: ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਜ਼ਿਲ੍ਹਾ ਪੱਧਰੀ ਖੇਡਾਂ 27 ਸਤੰਬਰ 2026 ਤੋਂ 05 ਅਕਤੂਬਰ 2026 ਤੱਕ ਕਰਵਾਈਆਂ ਜਾਣਗੀਆਂ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਪਹਿਲਾਂ ਇਹ ਖੇਡਾਂ 20 ਸਤੰਬਰ ਤੋਂ 30 ਸਤੰਬਰ 2026 ਤੱਕ ਕਰਵਾਉਣੀਆਂ ਨਿਰਧਾਰਤ ਕੀਤੀਆਂ ਗਈਆਂ ਸਨ। ਖੇਡ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੁਣ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਆਨਲਾਈਨ ਰਜਿਸਟਰੇਸ਼ਨ ਦੀ ਆਖਰੀ ਮਿਤੀ 25 ਸਤੰਬਰ 2026 ਤੱਕ ਵਧਾ ਦਿੱਤੀ ਗਈ ਹੈ।

ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ Sports.punjab.gov.in ’ਤੇ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ।

ਰਜਿਸਟਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਲਈ ਸ੍ਰੀਮਤੀ ਸੁਰੇਖਾ (ਕਲਰਕ) 78142-89102, ਦੀਪੀ ਕੋਚ 97815-72027 ਅਤੇ ਅੰਜਲੀ ਕੋਚ 82849-70454 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਦਾ ਉਦੇਸ਼ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਖੇਡ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ।

Categories: Sports

Tags: None

Published on: 20 Sep 2026

Guraashish Singh Dhaliwal
Mobile N/A
📣 Share this post

Latest News