Latest news
AAP to make CM face public ahead of Assembly polls in 2022: Jarnail SinghAAP to make CM face public ahead of Assembly polls in 2022: Jarnail Singh

ਪਟਿਆਲਾ, 25 ਜੂਨ:
ਕੋਰੋਨਾ ਵਾਇਰਸ ਨੂੰ ਹਰਾਉਣ ਲਈ ਆਮ ਲੋਕਾਂ ਨੂੰ ਮਿਸ਼ਨ ਫ਼ਤਿਹ ਨਾਲ ਜੁੜਕੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪਟਿਆਲਾ ਦੇ ਸਬ ਰਜਿਸਟਰਾਰ ਸ੍ਰੀ ਸੰਜੀਵ ਗੌੜ ਨੇ ਕੀਤਾ। ਸ੍ਰੀ ਗੌੜ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਕੋਵਿਡ-19 ਦੀ ਮਹਾਂਮਾਰੀ ਖ਼ਿਲਾਫ਼ ਹੱਥ ਧੋਣ, ਮਾਸਕ ਪਾਉਣ ਅਤੇ ਆਪਸੀ ਵਿੱਥ ਰੱਖਣ ਸਮੇਤ ਜਰੂਰੀ ਇਹਤਿਆਤ ਵਰਤਣ ਸਬੰਧੀ ਜਾਗਰੂਕਤਾ ਲਈ ਛਪਵਾਏ ਗਏ ਪੈਂਫਲਟਸ ਵੰਡ ਮੌਕੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

Ordinary people join the mission conquest to defeat Corona
Ordinary people join the mission conquest to defeat Corona

ਸ੍ਰੀ ਸੰਜੀਵ ਗੌੜ ਨੇ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਮੋਬਾਇਲ ਫੋਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਕਸਤ ਕੀਤੀ ਗਈ ਕੋਵਾ ਪੰਜਾਬ ਐਪ ਡਾਊਨਲੋਡ ਕਰਕੇ ਮਿਸ਼ਨ ਫ਼ਤਿਹ ਨਾਲ ਜੁੜਨਾ ਚਾਹੀਦਾ ਹੈ ਤਾਂ ਹੀ ਅਸੀਂ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਸੂਬੇ ਭਰ ‘ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸਰਕਾਰ ਦੀ ਮਦਦ ਕਰ ਸਕਦੇ ਹਾਂ। ਇਸ ਦੌਰਾਨ ਸ੍ਰੀ ਗੌੜ ਨੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਜਿੱਥੇ ਖ਼ੁਦ ਰਜਿਸਟਰੀ ਦੇ ਨਾਲ ਪੈਂਫਲਟ ਤਕਸੀਮ ਕੀਤੇ ਉਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਈ।
ਸਬ ਰਜਿਸਟਰਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭਿਆ ਮਿਸ਼ਨ ਫ਼ਤਿਹ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਲਈ ਲੋਕਾਂ ਦੀ ਲੋਕਾਂ ਵੱਲੋਂ ਅਤੇ ਲੋਕਾਂ ਲਈ ਮੁਹਿੰਮ ਹੈ, ਜਿਸ ਨੂੰ ਲੋਕਾਂ ਨੇ ਹੀ ਕਾਮਯਾਬ ਕਰਨਾ ਹੈ। ਇਸ ਲਈ ਲੋਕ ਆਪਸੀ ਵਿੱਥ, ਮਾਸਕ ਪਹਿਨਣ, ਹੱਥ ਧੋਣ ਅਤੇ ਖੁੱਲ੍ਹੇ ਵਿੱਚ ਨਾ ਥੁੱਕਣ ਦੇ ਨਿਯਮਾਂ ਦੀ ਪਾਲਣਾਂ ਕਰਨ|

ਕੋਰੋਨਾ ਨੂੰ ਹਰਾਉਣ ਲਈ ਮਿਸ਼ਨ ਫ਼ਤਿਹ ਨਾਲ ਜੁੜਨ ਆਮ ਲੋਕ

Leave a Reply

Your email address will not be published. Required fields are marked *