You are currently viewing ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ

ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ ਦਾ ਜ਼ਮੀਨੀ ਰਿਕਾਰਡ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇ ਆਨਲਾਇਨ

ਮਹੀਨਾਵਾਰ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ

ਬਠਿੰਡਾ, 26 ਫ਼ਰਵਰੀ(ਜਗਮੀਤ ਚਹਿਲ)

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ’ਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕਰਕੇ ਕੰਮਾਂ ਦਾ ਰਿਵਿਊ ਕੀਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ’ਚ ਤੇਜ਼ੀ ਲਿਆਉਣ ਅਤੇ ਤਹਿ ਸਮੇਂ ਅਨੁਸਾਰ ਪੂਰੇ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਠਿੰਡਾ ਦੇ ਸ਼ਹਿਰੀ ਖੇਤਰ ਨਾਲ ਸਬੰਧਤ ਜੋ ਜ਼ਮੀਨੀ ਰਿਕਾਰਡ ਅਜੇ ਤੱਕ ਆਨ ਲਾਇਨ ਨਹੀਂ ਹੋਇਆ ਉਸ ਨੂੰ ਜਲਦ ਆਨਲਾਇਨ ਕਰਵਾਇਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਕੋਲੋ ਪੈਂਡਿੰਗ ਪਏ ਕੇਸਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਉਨਾਂ ਜ਼ਿਲੇ ਨਾਲ ਸਬੰਧਤ ਐਸ.ਡੀ.ਐਮਜ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨਾਂ ਕਿਹਾ ਕਿ ਹਰ ਕਿਸਮ ਦੇ ਬਕਾਇਆਂ ਕੇਸਾਂ ਨੂੰ ਵੀ ਜਲਦ ਨਿਬੇੜਿਆ ਜਾਵੇ ਤੇ ਰਿਕਵਰੀ ਵਸੂਲ ਕੀਤੀ ਜਾਵੇ।

ਇਸ ਮੌਕੇ ਉਨਾਂ ਕਿਹਾ ਕਿ ਅਗਲੀ ਮਹੀਨਾਵਾਰ ਮੀਟਿੰਗ ਦੌਰਾਨ ਪੈਂਡਿੰਗ ਕੇਸਾਂ ਦੀ 50 ਫ਼ੀਸਦੀ ਵਸੂਲੀ ਕਰਨੀ ਯਕੀਨੀ ਬਣਾਈ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਲੰਬਿਤ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।

ਮੀਟਿੰਗ ਦੌਰਾਨ ਐਸ.ਡੀ.ਐਮ. ਬਠਿੰਡਾ ਸ਼੍ਰੀ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਜ਼ਿਲਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ਼ ਰਾਣੀ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।