You are currently viewing Outstanding grievances in PGRS portal should be settled immediately: Deputy Commissioner

Outstanding grievances in PGRS portal should be settled immediately: Deputy Commissioner

 

 

–ਪੀਜੀਆਰਐਸ ਪੋਰਟਲ ’ਚ ਬਕਾਇਆ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ: ਡਿਪਟੀ ਕਮਿਸ਼ਨਰ

 

*ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

 

ਬਠਿੰਡਾ, 28 ਮਈ

 

ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਸ਼ਿਕਾਇਤਾਂ ਸਬੰਧੀ ਮੀਟਿੰਗ ਕੀਤੀ ਗਈ।

 

ਇਸ ਮੌਕੇ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਉਨਾਂ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਜਾਂ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ ਅਤੇ ਇਨ੍ਹਾਂ ਦਾ ਤੁਰੰਤ ਨਿਬੇੜਾ ਕੀਤਾ ਜਾਵੇ। ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਫਾਰਵਰਡ ਕੀਤਾ ਜਾਵੇ ਤਾਂ ਜੋ ਸਬੰਧਤ ਵਿਭਾਗ ਵੱਲੋਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮਾਂਬੱਧ ਨਿਪਟਾਰਾ ਕੀਤਾ ਜਾ ਸਕੇ।

 

ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਕਿ ਪੀਜੀਆਰਐਸ ਪੋਰਟਲ ਤੇ ਆਪਣੀ-ਆਪਣੀ ਆਈਡੀ ਸਮੇਂ-ਸਮੇਂ ਅਨੁਸਾਰ ਚੈਕ ਕੀਤਾ ਜਾਵੇ, ਤਾਂ ਜੋ ਪੀਜੀਆਰਐਸ ਪੋਰਟਲ ਰਾਹੀਂ ਆਮ ਲੋਕਾਂ ਵੱਲੋਂ ਭੇਜੀ ਗਈ ਸ਼ਿਕਾਇਤ ਦਾ ਸਮੇਂ-ਸਿਰ ਪਤਾ ਲੱਗ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਨ੍ਹਾਂ ਵਿਭਾਗਾਂ ਦੇ ਪੀਜੀਆਰਐਸ ਪੋਰਟਲ ਤੇ ਸ਼ਿਕਾਇਤਾਂ ਬਕਾਇਆ ਪਈਆਂ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

 

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਅਕਾਸ਼ ਬਾਂਸਲ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਵਰਿੰਦਰ ਕੁਮਾਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਤੋਂ ਇਲਾਵਾ ਹੋਰ ਵੱਖ-ਵੱਖ ਦੇ ਅਧਿਕਾਰੀ ਵੀ ਹਾਜ਼ਰ ਸਨ।