Latest news

 

ਪਲੇਸਮੈਂਟ ਕੈਂਪ 1 ਅਕਤੂਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 30 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 1 ਅਕਤੂਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ ਕੰਪਨੀ ਵੱਲੋਂ ਵੈਲਨੈਸ ਅਡਵਾਈਜ਼ਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ, ਬਾਰਵੀਂ ਜਾਂ ਇਸ ਤੋਂ ਉੱਪਰ ਦੀ ਪੜ੍ਹਾਈ ਕੀਤੀ ਹੋਣੀ ਜ਼ਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਉਮੀਦਵਾਰ ਦੋਵੇਂ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਤਨਖਾਹ 12 ਤੋਂ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਹੋਰ ਭੱਤੇ ਵੀ ਦਿੱਤੇ ਜਾਣਗੇ।

ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਏਨਜ਼ਲ ਬਰਾਡਬੈਂਡ ਵੱਲੋਂ ਸੇਲਜ਼ ਐਗਜੀਕਿਊਟਿਵ, ਟੈਕਨੀਸ਼ਿਅਨ ਅਤੇ ਵਾਈਰਮੈਨ ਦੀਆਂ ਅਸਾਮੀਆਂ ਲਈ ਵੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਯੋਗਤਾ ਬਾਰਵੀਂ ਜਾਂ ਗਰੈਜੂਏਸ਼ਨ ਕੀਤੀ ਹੋਣੀ ਜ਼ਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 22 ਤੋਂ 30 ਸਾਲ ਤੇ ਤਨਖਾਹ 10 ਤੋਂ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਨ੍ਹਾਂ ਅਸਾਮੀਆਂ ਲਈ ਚਾਹਵਾਨ ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ ਲੈ ਕੇ 1 ਅਕਤੂਬਰ 2024 ਨੂੰ ਸਵੇਰੇ 9.30 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ ਵਿਖੇ ਪਹੁੰਚ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।

Leave a Reply

Your email address will not be published. Required fields are marked *