• Friday, 25 September 2026
Advertisement Advertisement
Ad banner Ad banner

25 Sep 2026 | 9 Views

27 ਸਤੰਬਰ ਨੂੰ ਵਿਰਾਸਤ-ਏ-ਖਾਲਸਾ ਵਿਖੇ ਹੋਵੇਗਾ ਅਲੌਕਿਕ ਡਰੋਨ ਸ਼ੋਅ- ਹਰਜੋਤ ਸਿੰਘ ਬੈਂਸ

 

500 ਡਰੋਨਾਂ ਰਾਹੀਂ ਅਸਮਾਨ ਵਿੱਚ ਦਰਸਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਤੇ ਸੰਦੇਸ਼- ਕੈਬਨਿਟ ਮੰਤਰੀ

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵੱਧ ਤੋਂ ਵੱਧ ਸੰਗਤ ਡਰੋਨ ਸ਼ੋਅ ਵਿੱਚ ਸ਼ਾਮਲ ਹੋਵੇ- ਬੈਂਸ

ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਵਰਗ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲਵੇ- ਕੈਬਨਿਟ ਮੰਤਰੀ

ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ:ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ 27 ਸਤੰਬਰ, ਦਿਨ ਐਤਵਾਰ, ਸ਼ਾਮ 6 ਵਜੇ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਹ ਦੂਜੀ ਵਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਵਾਰ ਇਹ ਸ਼ੋਅ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ ਅਤੇ 500 ਡਰੋਨਾਂ ਰਾਹੀਂ ਅਸਮਾਨ ਵਿੱਚ ਗੁਰੂ ਸਾਹਿਬ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਨੂੰ ਵਿਸ਼ੇਸ਼ ਢੰਗ ਨਾਲ ਦਰਸਾਇਆ ਜਾਵੇਗਾ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਪ੍ਰੇਮ, ਨਿਮਰਤਾ, ਸੱਚਾਈ ਅਤੇ ਇਮਾਨਦਾਰੀ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਆਪਸੀ ਪਿਆਰ ਅਤੇ ਸਤਿਕਾਰ ਨਾਲ ਰਹਿਣ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਜਾਂ ਸਮਾਜ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਡਰੋਨ ਸ਼ੋਅ ਰਾਹੀਂ ਇਨ੍ਹਾਂ ਮਹਾਨ ਵਿਚਾਰਾਂ ਨੂੰ ਆਧੁਨਿਕ ਤਕਨੀਕ ਦੇ ਮਾਧਿਅਮ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਸੰਤਾਂ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਖਾਸ ਕਰਕੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਮਾਜ ਦੇ ਹਰ ਵਰਗ ਨੂੰ ਇਸ ਵਿਸ਼ੇਸ਼ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣਾ ਚਾਹੀਦਾ ਹੈ, ਤਾਂ ਜੋ ਗੁਰੂ ਸਾਹਿਬ ਦੇ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ।

 ਕੈਬਨਿਟ ਮੰਤਰੀ ਨੇ ਸਮੂਹ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 27 ਸਤੰਬਰ, ਦਿਨ ਐਤਵਾਰ, ਸ਼ਾਮ 6 ਵਜੇ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਇਸ ਵਿਸ਼ੇਸ਼ ਡਰੋਨ ਸ਼ੋਅ ਦਾ ਹਿੱਸਾ ਬਣਨ ਅਤੇ ਇਨ੍ਹਾਂ ਇਤਿਹਾਸਿਕ ਪਲਾਂ ਦੇ ਗਵਾਹ ਬਣਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਨਾਲ ਇਹ ਸਮਾਗਮ ਹੋਰ ਵੀ ਯਾਦਗਾਰ ਬਣੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਸਹਾਇਤਾ ਮਿਲੇਗੀ।

Categories: Punjab

Tags: None

Published on: 25 Sep 2026

Guraashish Singh Dhaliwal
Mobile N/A
📣 Share this post

Latest News