• Wednesday, 3 June 2026
Advertisement Advertisement
Ad banner Ad banner
31 ਜੁਲਾਈ ਤੱਕ ਕਰੋ ਅਪਲਾਈ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 6 ਤੋਂ 18 ਸਾਲ ਦੇ ਬੱਚਿਆਂ ਤੋਂ ਮੰਗੀਆਂ ਅਰਜ਼ੀਆਂ

03 Jun 2026 | 5 Views

31 ਜੁਲਾਈ ਤੱਕ ਕਰੋ ਅਪਲਾਈ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 6 ਤੋਂ 18 ਸਾਲ ਦੇ ਬੱਚਿਆਂ ਤੋਂ ਮੰਗੀਆਂ ਅਰਜ਼ੀਆਂ

ਬਠਿੰਡਾ, 3 ਜੂਨ: ਭਾਰਤ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਅਤੇ ਪ੍ਰਤਿਭਾਵਾਨ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2026 ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਪੁਰਸਕਾਰ ਲਈ 6 ਤੋਂ 18 ਸਾਲ ਦੀ ਉਮਰ ਦੇ ਭਾਰਤੀ ਨਾਗਰਿਕ ਬੱਚੇ ਅਪਲਾਈ ਕਰ ਸਕਦੇ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਕੰਮਾਂ ਰਾਹੀਂ ਦੂਜਿਆਂ ਦੀ ਮਦਦ ਕੀਤੀ ਹੋਵੇ, ਆਪਣੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਹਾਸਲ ਕੀਤੀਆਂ ਹੋਣ ਜਾਂ ਹੋਰ ਬੱਚਿਆਂ ਲਈ ਰੋਲ ਮਾਡਲ ਵਜੋਂ ਉਭਰੇ ਹੋਣ।

 

ਉਨ੍ਹਾਂ ਦੱਸਿਆ ਕਿ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਸੰਭਾਲ, ਕਲਾ ਅਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੱਚੇ ਇਸ ਸਨਮਾਨ ਲਈ ਯੋਗ ਹਨ।

 

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਪੰਕਜ ਕੁਮਾਰ ਨੇ ਦੱਸਿਆ ਕਿ ਇੱਛੁਕ ਉਮੀਦਵਾਰ ਜਾਂ ਉਨ੍ਹਾਂ ਦੇ ਮਾਪੇ 31 ਜੁਲਾਈ 2026 ਤੱਕ ਆਨਲਾਈਨ ਪੋਰਟਲ ’ਤੇ ਅਰਜ਼ੀ ਦੇ ਸਕਦੇ ਹਨ। ਅਰਜ਼ੀ ਭਰਨ ਤੋਂ ਬਾਅਦ ਇਸ ਦੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਠਿੰਡਾ ਨੂੰ ਵੀ ਦੇਣੀ ਹੋਵੇਗੀ, ਤਾਂ ਜੋ ਨਾਮਜ਼ਦਗੀਆਂ ਨੂੰ ਅਗਲੇ ਪੱਧਰ ਲਈ ਭੇਜਿਆ ਜਾ ਸਕੇ।

 

ਪ੍ਰਸ਼ਾਸਨ ਵੱਲੋਂ ਯੋਗ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੇ ਬੱਚਿਆਂ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਦਿਵਾਉਣ ਲਈ ਸਮੇਂ ਸਿਰ ਅਰਜ਼ੀ ਜ਼ਰੂਰ ਭਰਨ।

 

ਅਰਜ਼ੀਆਂ 31 ਜੁਲਾਈ 2026 ਤੱਕ ਆਨਲਾਈਨ ਪੋਰਟਲ awards.gov.in ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

Categories: Punjab

Tags: None

Published on: 03 Jun 2026

Guraashish Singh Dhaliwal
Mobile N/A
📣 Share this post

Latest News