• Sunday, 16 August 2026
Advertisement Advertisement
Ad banner Ad banner
ਆਜ਼ਾਦੀ ਦਿਵਸ ਦੀ ਸੰਧਿਆ ’ਤੇ ਲੇਡੀ ਪ੍ਰੈਜੀਡੈਂਟ ਦੁਰਗੇਸ਼ ਸਿਵਾਲ ਨੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ

15 Aug 2026 | 12 Views

ਆਜ਼ਾਦੀ ਦਿਵਸ ਦੀ ਸੰਧਿਆ ’ਤੇ ਲੇਡੀ ਪ੍ਰੈਜੀਡੈਂਟ ਦੁਰਗੇਸ਼ ਸਿਵਾਲ ਨੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ

ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ 80ਵੇਂ ਆਜ਼ਾਦੀ ਦਿਵਸ ਮੌਕੇ ਬਜ਼ੁਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਲੇਡੀ ਪ੍ਰੈਜੀਡੈਂਟ ਸ੍ਰੀਮਤੀ ਦੁਰਗੇਸ਼ ਸਿਵਾਲ ਵੱਲੋਂ ਸ਼ਹਿਰ ਸਥਿਤ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ ਗਈ।

ਇਸ ਮੌਕੇ ਸ੍ਰੀਮਤੀ ਦੁਰਗੇਸ਼ ਸਿਵਾਲ ਨੇ ਬਿਰਧ ਆਸ਼ਰਮ ਵਿੱਚ ਰਹਿ ਰਹੇ 38 ਬਜ਼ੁਰਗਾਂ ਦੀ ਸਿਹਤ ਅਤੇ ਸੁਖ-ਸਹੂਲਤਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਬਜ਼ੁਰਗਾਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਮਠਿਆਈਆਂ ਤੇ ਫਲ ਵੀ ਵੰਡੇ।

ਉਨ੍ਹਾਂ ਵੱਲੋਂ ਬਿਰਧ ਆਸ਼ਰਮ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਬਜ਼ੁਰਗਾਂ ਦੀ ਸੇਵਾ-ਸੰਭਾਲ, ਸਿਹਤ ਅਤੇ ਰਹਿਣ-ਸਹਿਣ ਦੀਆਂ ਵਿਵਸਥਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ।

ਇਸ ਤੋਂ ਇਲਾਵਾ ਲੇਡੀ ਪ੍ਰੈਜੀਡੈਂਟ ਵੱਲੋਂ ਦਿਵਿਆਂਗ ਵਿਅਕਤੀਆਂ ਲਈ 5 ਟਰਾਈ ਸਾਈਕਲਾਂ ਅਤੇ ਵਿਧਵਾ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਉਪਰਾਲੇ ਦਾ ਉਦੇਸ਼ ਲੋੜਵੰਦ ਲੋਕਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਬਿਰਧ ਆਸ਼ਰਮ ਦੇ ਸਮੂਹ ਅਹੁਦੇਦਾਰਾਂ ਵੱਲੋਂ ਲੇਡੀ ਪ੍ਰੈਜੀਡੈਂਟ ਸ੍ਰੀਮਤੀ ਦੁਰਗੇਸ਼ ਸਿਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਸ੍ਰੀ ਬੂਟਾ ਰਾਮ ਕਮਰਾ, ਸ੍ਰੀ ਜਗਪ੍ਰੀਤ ਛਾਬੜਾ, ਸ੍ਰੀ ਲੀਲਾਧਰ ਗੁਪਤਾ, ਗੁਲਸ਼ਨ ਭਾਟੀਆ, ਸ੍ਰੀ ਬਲਜੀਤ ਸਿੰਘ, ਸ੍ਰੀ ਜਸਵਿੰਦਰ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ।

Categories: Punjab

Tags: None

Published on: 15 Aug 2026

Guraashish Singh Dhaliwal
Mobile N/A
📣 Share this post

Latest News