ਜਲੰਧਰ 1 ਮਾਰਚ
ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਨੇ ਕੈਬਨਿਟ ਮੰਤਰੀਆਂ ਅਤੇ ਕਾਰਜਕਾਰੀ ਪ੍ਰਧਾਨ ਦੇ ਘਰਾਂ ਵੱਲ ਰੋਸ ਮਾਰਚ ਕਰਕੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਦੇ ਘਰ ਸਾਹਮਣੇ ਦੋਆਬਾ ਜੋਨ ਦੀਆਂ ਆਸ਼ਾ ਤੇ ਮਿੱਡ ਡੇ ਮੀਲ ਵਰਕਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਮਨਦੀਪ ਕੌਰ ਬਿਲਗਾ, ਸਕੁੰਤਲਾ ਸਰੋਏ ,ਕੁਲਵਿੰਦਰ ਕੌਰ ਅਮਾਨਤਪੁਰ ਦੇ ਸਾਂਝੇ ਰੂਪ ਵਿੱਚ ਕੀਤੀ।ਇਸ ਰੈਲੀ ਵਿੱਚ ਜਲੰਧਰ, ਕਪੂਰਥਲਾ ਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਉਹਨਾਂ ਨੂੰ ਮਿਲਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਅਤੇ ਵਰਕਰਾਂ ਦੀ ਤਨਖਾਹ ਵਿੱਚ ਹਰ ਸਾਲ ਬਣਦਾ ਵਾਧਾ ਕੀਤਾ ਜਾਵੇਗਾ ਪ੍ਰੰਤੂ ਚਾਰ ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਇੱਕ ਟਕੇ ਦਾ ਵੀ ਵਾਧਾ ਨਹੀਂ ਕੀਤਾ ਗਿਆ ਬਲਕਿ ਇਸ ਦੇ ਉਲਟ ਕੇਵਲ ਝੂਠੇ ਲਾਰੇ ਲੱਪੇ ਲਗਾ ਕੇ ਮਾਣ ਭੱਤਾ ਵਰਕਰਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਹਰਿੰਦਰ ਦੁਸਾਂਝ, ਕਲਵਿੰਦਰ ਸਿੰਘ ਜੋਸ਼ਨ, ਗੁਰਿੰਦਰਜੀਤ ਸਿੰਘ,ਗੁਰਮੁੱਖ ਸਿੰਘ ,ਗੁਰਮੇਲ ਸਿੰਘ,ਲੋਕ ਪ੍ਰੇਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਸੱਤਾ ਤੇ ਕਾਬਜ਼ ਹੋਣ ਤੋਂ ਪਹਿਲਾਂ ਹਰ ਵਰਗ ਨਾਲ ਅਨੇਕਾਂ ਹੀ ਵਾਅਦੇ ਕਰਕੇ ਉਹਨਾਂ ਦੀ ਹਰ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਵਿੱਚ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ। ਜਿਸ ਕਾਰਨ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਤੇ ਗੁੱਸੇ ਵਿੱਚ ਹੈ ਤੇ ਸਘੰਰਸ਼ ਦੇ ਮੈਦਾਨ ਵਿੱਚ ਹੈ।
ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਕੌਰ ਨੁੱਸੀ, , ਬਲਵਿੰਦਰ ਕੌਰ ਟਿੱਬਾ,ਸੀਮਾ ਸਈਪੁਰ
ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਆਪਣੇ ਆਖ਼ਰੀ ਬੱਜਟ ਵਿੱਚ ਮਾਣ ਭੱਤਾ ਵਰਕਰਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਰਜਿੰਦਰਪਾਲ ਕੌਰ ਫਗਵਾੜਾ, ਸੀਤਾ ਬੁਲੰਦਪੁਰ, ਜੋਤੀ ਆਦਮਪੁਰ, ਆਂਚਲ ਹਰੀਪੁਰ, ਸਰਬਜੀਤ ਕੌਰ ਪਾਸਲਾ, ਮਨਜੀਤ ਕੌਰ ਢਿਲਵਾਂ, ਆਸ਼ਾ ਗੁਪਤਾ, ਸੁਖਨਿੰਦਰ ਕੌਰ ਬੜਾਪਿੰਡ,ਰਾਣੀ ਸਿੱਧੂ ਕਪੂਰਥਲਾ,ਰੇਸਮ ਕੌਰ ਪਾਸ਼ਟਾਂ, ਆਸਮਾ ਪਾਸ਼ਟਾਂ, ਜਸਵੀਰ ਕੌਰ ਸ਼ਾਹਕੋਟ ,ਕਵਿਤਾ ਰਾਣੀ ਤੇ ਕੁਲਦੀਪ ਕੌਰ ਕਾਲਾ ਬੱਕਰਾ ,ਪੂਨਮ,
ਹਰਵਿੰਦਰ ਕੌਰ , ਕੰਚਨ ਕਾਲਾ ਸੰਘਿਆਂ ,ਜਸਵੀਰ ਕੌਰ ਜਲੰਧਰ,ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ
ਨੇ ਸੰਬੋਧਨ ਕੀਤਾ। ਰੈਲੀ ਤੋਂ ਬਾਅਦ ਮਾਰਚ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮੰਗ ਪੱਤਰ ਦਿੱਤਾ ਗਿਆ।
ਨੋਟ ਫੋਟੋ ਮਲਕੀਤ ਸਿੰਘ ਭੇਜ ਰਹੇ ਹਨ