• Wednesday, 5 August 2026
Advertisement Advertisement
Ad banner Ad banner
ਐਸ.ਆਈ.ਆਰ (SIR) ਪ੍ਰਕਿਰਿਆ ਦਾ ਪਹਿਲਾ ਪੜਾਅ ਸਫਲਤਾਪੂਰਵਕ ਮੁਕੰਮਲ, ਸ੍ਰੀ ਮੁਕਤਸਰ ਸਾਹਿਬ ਵਿੱਚ 94.04% ਵੋਟਰਾਂ ਦਾ ਡਾਟਾ ਡਿਜ਼ੀਟਾਈਜ਼

05 Aug 2026 | 5 Views

ਐਸ.ਆਈ.ਆਰ (SIR) ਪ੍ਰਕਿਰਿਆ ਦਾ ਪਹਿਲਾ ਪੜਾਅ ਸਫਲਤਾਪੂਰਵਕ ਮੁਕੰਮਲ, ਸ੍ਰੀ ਮੁਕਤਸਰ ਸਾਹਿਬ ਵਿੱਚ 94.04% ਵੋਟਰਾਂ ਦਾ ਡਾਟਾ ਡਿਜ਼ੀਟਾਈਜ਼

ਸ੍ਰੀ ਮੁਕਤਸਰ ਸਾਹਿਬ, 5 ਅਗਸਤ: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਦਾ ਪਹਿਲਾ ਪੜਾਅ ‘ਹਾਊਸ-ਟੂ-ਹਾਊਸ ਐਨੁਮਰੇਸ਼ਨ’ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਮੁਹਿੰਮ ਨੂੰ ਸਫਲ ਬਣਾਉਣ ਲਈ 753 BLO, 82 ਸੁਪਰਵਾਈਜ਼ਰ, 28 AERO, 4 ERO ਅਤੇ ਚੋਣ ਅਮਲੇ ਨੇ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਸਿਆਸੀ ਪਾਰਟੀਆਂ ਅਤੇ ਮੀਡੀਆ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ।

ਜ਼ਿਲ੍ਹੇ ਦੇ ਕੁੱਲ 6,93,936 ਵੋਟਰਾਂ ਵਿੱਚੋਂ 6,52,609 ਵੋਟਰਾਂ (94.04%) ਦੇ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤੇ ਜਾ ਚੁੱਕੇ ਹਨ। ਬਾਕੀ 41,327 ਵੋਟਰਾਂ ਦੇ ਫਾਰਮ ਪ੍ਰਾਪਤ ਨਹੀਂ ਹੋਏ, ਜਿਨ੍ਹਾਂ ਵਿੱਚੋਂ 17,157 ਵੋਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ 16,126 ਵੋਟਰ ਸਥਾਈ ਤੌਰ ’ਤੇ ਹੋਰ ਥਾਵਾਂ ’ਤੇ ਸ਼ਿਫਟ ਹੋ ਚੁੱਕੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਨਹੀਂ ਹੋਵੇਗਾ ਤਾਂ ਉਹ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ-6 ਭਰ ਕੇ ਆਪਣੇ ERO ਜਾਂ BLO ਕੋਲ ਦਾਅਵਾ ਪੇਸ਼ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ 24,397 ਅਨਮੈਪਡ ਵੋਟਰਾਂ ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਸਬੰਧਤ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਮਨਜ਼ੂਰਸ਼ੁਦਾ ਦਸਤਾਵੇਜ਼ ਜਿਵੇਂ ਜਨਮ ਸਰਟੀਫਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫਿਕੇਟ ਆਦਿ ਜਮ੍ਹਾਂ ਕਰਵਾਉਣੇ ਹੋਣਗੇ, ਜਿਸ ਤੋਂ ਬਾਅਦ ਸੁਣਵਾਈ ਕਰਕੇ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 753 ਤੋਂ ਵਧ ਕੇ 760 ਹੋ ਗਈ ਹੈ। SIR ਪ੍ਰਕਿਰਿਆ ਦੀ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਅੰਤ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ, ਰਾਜਨੀਤਿਕ ਪਾਰਟੀਆਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ SIR ਦੇ ਅਗਲੇ ਪੜਾਅ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।

Categories: Punjab

Tags: None

Published on: 05 Aug 2026

Guraashish Singh Dhaliwal
Mobile N/A
📣 Share this post

Latest News