ਪੰਜਾਬ ਸਰਕਾਰ ਵੱਲੋਂ ਅੱਜ ਮੰਤਰੀ ਮੰਡਲ ਦੀ ਇੱਕ ਮਹੱਤਵਪੂਰਨ ਬੈਠਕ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਕਈ ਮਾਮਲਿਆਂ ’ਤੇ ਵਿਚਾਰ ਕੀਤਾ ਜਾਵੇਗਾ।
ਸੂਤਰਾਂ ਮੁਤਾਬਕ ਵੱਖ-ਵੱਖ ਵਿਭਾਗਾਂ ਦੇ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ। ਇਸ ਮੀਟਿੰਗ ਦੇ ਫ਼ੈਸਲਿਆਂ ਉੱਤੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਦੀ ਖ਼ਾਸ ਨਜ਼ਰ ਰਹੇਗੀ।