• Sunday, 15 March 2026
Advertisement Advertisement
ਭਾਰਤੀ ਏਅਰਟੈੱਲ ਫਾਊਂਡੇਸ਼ਨ ਨੇ ਸਰਕਾਰੀ ਸਕੂਲਾਂ ਨੂੰ ਦਿੱਤੇ 18 ਕੰਪਿਊਟਰ ਅਤੇ 03 ਟੈਲੀਸਕੋਪ

15 Mar 2026 | 7 Views

ਭਾਰਤੀ ਏਅਰਟੈੱਲ ਫਾਊਂਡੇਸ਼ਨ ਨੇ ਸਰਕਾਰੀ ਸਕੂਲਾਂ ਨੂੰ ਦਿੱਤੇ 18 ਕੰਪਿਊਟਰ ਅਤੇ 03 ਟੈਲੀਸਕੋਪ

ਫਿਰੋਜ਼ਪੁਰ, 15 ਮਾਰਚ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਇਨੋਵੇਸ਼ਨ, ਟੈਕਨਾਲੋਜੀ ਅਤੇ ਵਿਗਿਆਨ ਪ੍ਰਤੀ ਰੁਚੀ ਵਧਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਕੁਆਲਿਟੀ ਸਪੋਰਟ ਪ੍ਰੋਗਰਾਮ (QSP) ਅਧੀਨ 18 ਸਰਕਾਰੀ ਸਕੂਲਾਂ ਨੂੰ ਮਹੱਤਵਪੂਰਨ ਸਹਿਯੋਗ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਉਪਰਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮੁਨਿਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਅੱਗੇ ਵਧਾਇਆ ਜਾ ਰਿਹਾ ਹੈ।

ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਾ.ਸਤਿੰਦਰ ਸਿੰਘ ਦੀ ਅਗਵਾਈ ਹੇਠ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਐਸਟ੍ਰੋਨੋਮੀ ਕਲੱਬ ਦੇ ਤਹਿਤ ਵਿਦਿਆਰਥੀਆਂ ਵਿੱਚ ਪੁਲਾੜ ਵਿਗਿਆਨ ਪ੍ਰਤੀ ਦਿਲਚਸਪੀ ਵਧਾਉਣ ਲਈ 03 ਸਰਕਾਰੀ ਸਕੂਲਾਂ ਨੂੰ ਟੈਲੀਸਕੋਪ ਮੁਹੱਈਆ ਕਰਵਾਏ ਗਏ। ਇਸ ਤੋਂ ਇਲਾਵਾ ਆਈ ਟੀ ਇਨੋਵੇਸ਼ਨ ਕਲੱਬ ਦੇ ਤਹਿਤ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਨਵੀਆਂ ਖੋਜਾਂ ਨੂੰ ਉਤਸ਼ਾਹਿਤ ਕਰਨ ਲਈ ਕੁਆਲਿਟੀ ਸਪੋਰਟ ਪ੍ਰੋਗਰਾਮ ਅਧੀਨ 18 ਸਕੂਲਾਂ ਨੂੰ ਕੰਪਿਊਟਰ ਵੀ ਦਿੱਤੇ ਗਏ।ਇਸ ਮੌਕੇ ਫਾਊਂਡੇਸ਼ਨ ਵਲੋਂ ਦੀਪਕ ਕੁਮਾਰ ਅਤੇ ਇਸ਼ਵਨੀਤ ਸਿੰਘ ਵੀ ਹਾਜ਼ਰ ਰਹੇ।

 

ਇਸ ਮੌਕੇ ਡਾ. ਸਤਿੰਦਰ ਸਿੰਘ ਨੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਫਾਊਂਡੇਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਕਰਨ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਣ ਵਿੱਚ ਮਦਦਗਾਰ ਸਾਬਤ ਹੋਣਗੇ।

ਉਨ੍ਹਾਂ ਵਲੋਂ ਪਿਛਲੇ ਤਿਮਾਹੀ ਦੌਰਾਨ ਕੁਆਲਿਟੀ ਸਪੋਰਟ ਪ੍ਰੋਗਰਾਮ ਅਧੀਨ ਆਉਂਦੇ ਸਕੂਲਾਂ ਵੱਲੋਂ ਰਾਸ਼ਟਰੀ ਪੱਧਰ ’ਤੇ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਸਾਰਥਕ ਉਪਰਾਲੇ ਨਾ ਸਿਰਫ਼ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਅਤੇ ਵਿਗਿਆਨ ਨਾਲ ਜੋੜਦੇ ਹਨ, ਸਗੋਂ ਪੂਰੇ ਜ਼ਿਲ੍ਹੇ ਦੇ ਹੋਰ ਸਕੂਲਾਂ ਲਈ ਵੀ ਪ੍ਰੇਰਣਾ ਅਤੇ ਮਾਰਗਦਰਸ਼ਨ ਦਾ ਸਰੋਤ ਬਣਦੇ ਹਨ। ਉਹਨਾਂ ਨੇ ਵਪਾਰਕ ਅਤੇ ਸਮਾਜਿਕ ਸੰਸਥਾਵਾਂ ਨੂੰ ਸਮਾਜਿਕ ਜਿੰਮੇਵਾਰੀ ਸਮਝਦਿਆਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਪਵਨ ਮਦਾਨ ਐਮ ਆਈ ਐਸ ਕੋਆਰਡੀਨੇਟਰ, ਦਿਨੇਸ਼ ਕੁਮਾਰ ਡੀ ਆਰ ਸੀ, ਸੁਖਚੈਨ ਸਿੰਘ ਸਟੈਨੋ ਅਤੇ ਸਬੰਧਤ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਹਾਜਰ ਸਨ।

Categories: Education

Tags: None

Published on: 15 Mar 2026

Guraashish Singh Dhaliwal
Mobile N/A
📣 Share this post

Latest News